ਸ਼ੇਖ ਹਸੀਨਾ ਦੀ ਅਵਾਮੀ ਲੀਗ ਪਾਰਟੀ ’ਤੇ ਲੱਗੀ ਪਾਬੰਦੀ
ਬੰਗਲਾਦੇਸ਼ ਵਿਚ ਰਾਜਨੀਤਕ ਸੰਕਟ ਅਤੇ ਵਧਦੇ ਤਣਾਅ ਵਿਚਕਾਰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਇਕ ਵੱਡਾ ਕਦਮ ਚੁੱਕਿਆ ਅਤੇ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ &rsquoਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਇਹ ਫ਼ੈਸਲਾ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਲਿਆ ਸੀ। ਸਰਕਾਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਪਾਬੰਦੀ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਖਿਆ ਦੇ ਹਿੱਤ ਵਿਚ ਲਗਾਈ ਗਈ ਹੈ ਅਤੇ ਇਹ ਉਦੋਂ ਤਕ ਲਾਗੂ ਰਹੇਗੀ ਜਦੋਂ ਤਕ ਅਵਾਮੀ ਲੀਗ ਅਤੇ ਇਸ ਦੇ ਨੇਤਾਵਾਂ ਵਿਰੁਧ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਵਿਚ ਚੱਲ ਰਿਹਾ ਮੁਕੱਦਮਾ ਪੂਰਾ ਨਹੀਂ ਹੋ ਜਾਂਦਾ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਧਿਕਾਰਤ ਗਜ਼ਟ ਨੋਟੀਫ਼ਿਕੇਸ਼ਨ ਅਗਲੇ ਕੰਮਕਾਜੀ ਦਿਨ ਜਾਰੀ ਕੀਤਾ ਜਾਵੇਗਾ। ਇਸ ਫੈਸਲੇ ਨੂੰ ਸਲਾਹਕਾਰ ਪ੍ਰੀਸ਼ਦ (ਕੈਬਨਿਟ) ਦੀ ਮੀਟਿੰਗ ਵਿਚ ਪ੍ਰਵਾਨਗੀ ਦਿਤੀ ਗਈ।