image caption:

ਪੂੰਛ ’ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਦੇਵੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ &rsquoਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ &rsquoਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਲਿਖੀ ਤਿੰਨ ਸਫ਼ਿਆਂ ਦੀ ਚਿੱਠੀ &rsquoਤੇ ਗੰਭੀਰ ਵਿਚਾਰ ਕਰਦਿਆਂ ਇਸ ਕੌਮੀ ਮਸਲੇ ਦੀ ਸੰਜੀਦਗੀ ਅਨੁਸਾਰ ਜਲਦ ਫੈਸਲਾ ਲੈਣ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਵਿਸਥਾਰਤ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਜ਼ਿਕਰ ਕੀਤਾ ਹੈ। ਇਸ ਪੱਤਰ ਵਿਚ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਪਾਈ ਪਟੀਸ਼ਨ ਵਾਪਸ ਲੈਣ ਦਾ ਵੀ ਜ਼ਿਕਰ ਕੀਤਾ ਹੈ।