image caption:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਚਾਣਚੱਕ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਸੀ। ਆਦਮਪੁਰ ਹਵਾਈ ਬੇਸ ਰੂਸ ਵੱਲੋਂ ਵਿਕਸਤ S-400 ਮਿਜ਼ਾਈਲ ਰੱਖਿਆ ਪ੍ਰਣਾਲੀ ਦਾ ਘਰ ਹੈ। ਆਪਣੀ ਇਸ ਫੇਰੀ ਦੌਰਾਨ ਸ੍ਰੀ ਮੋਦੀ ਨੇ ਭਾਰਤੀ ਹਵਾਈ ਸੈਨਾ ਤੋਂ ਬ੍ਰੀਫਿੰਗ ਲਈ ਅਤੇ ਬੇਸ ਦੇ ਅਮਲੇ ਤੇ ਬਹਾਦਰ ਫੌਜੀਆਂ ਨਾਲ ਗੱਲਬਾਤ ਕੀਤੀ। &lsquoਦਿ ਟ੍ਰਿਬਿਊਨ&rsquo ਵੱਲੋਂ ਅਕਸੈਸ ਕੀਤੀਆਂ ਗਈਆਂ ਯਾਤਰਾ ਦੀਆਂ ਤਸਵੀਰਾਂ ਵਿੱਚ ਪ੍ਰਧਾਨ ਮੰਤਰੀ ਜਵਾਨਾਂ ਨਾਲ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੇ ਹਨ ਜਦੋਂ ਇੱਕ ਦਿਨ ਪਹਿਲਾਂ ਉਨ੍ਹਾਂ ਨੇ ਟੈਲੀਵਿਜ਼ਨ &rsquoਤੇ ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਸੀ ਕਿ ਪਾਕਿਸਤਾਨ ਦਾ ਪ੍ਰਮਾਣੂ ਬਲੈਕਮੇਲਿੰਗ ਵਾਲਾ ਪੈਂਤੜਾ ਹੁਣ ਕੰਮ ਨਹੀਂ ਕਰੇਗਾ ਅਤੇ ਭਾਰਤ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਦਹਿਸ਼ਤੀ ਹਮਲੇ ਦਾ ਜਵਾਬ ਆਪਣੀਆਂ ਸ਼ਰਤਾਂ ਅਤੇ ਸਮੇਂ &rsquoਤੇ ਦੇਵੇਗਾ।