ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸੁਰੱਖਿਆ ਹਾਲਾਤ ਦੀ ਸਮੀਖਿਆ
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਿਖਰਲੇ ਫੌਜੀ ਅਧਿਕਾਰੀਆਂ ਨਾਲ ਬੈਠਕ ਕਰਕੇ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ, ਭਾਰਤੀ ਹਵਾਈ ਸੈਨਾ ਦੇ ਉਪ ਮੁਖੀ ਏਅਰ ਮਾਰਸ਼ਲ ਨਰਮਦੇਸ਼ਵਰ ਤਿਵਾੜੀ ਅਤੇ ਰੱਖਿਆ ਸਕੱਤਰ ਆਰ.ਕੇ. ਸਿੰਘ ਸ਼ਾਮਲ ਸਨ। ਇਹ ਬੈਠਕ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (DGMO&rsquos) ਵੱਲੋਂ ਹੌਟਲਾਈਨ &rsquoਤੇ ਗੱਲਬਾਤ ਕਰਨ ਤੋਂ ਇਕ ਦਿਨ ਬਾਅਦ ਹੋਈ ਹੈ ਜਿੱਥੇ ਦੋਵਾਂ ਧਿਰਾਂ ਨੇ ਸਹਿਮਤੀ ਦਿੱਤੀ ਸੀ ਕਿ ਉਹ &lsquoਇੱਕ ਵੀ ਗੋਲੀ ਨਹੀਂ ਚਲਾਉਣਗੀਆਂ ਤੇ ਨਾ ਹੀ ਕੋਈ ਹਮਲਾਵਰ ਅਤੇ ਦੁਸ਼ਮਣੀ ਵਾਲੀ ਕਾਰਵਾਈ ਸ਼ੁਰੂ ਕਰਨਗੀਆਂ।&rsquo&rsquo