ਅਮਰੀਕਾ ਨੇ ਸੀਰੀਆ ਤੋਂ ਸਾਰੀਆਂ ਪਾਬੰਦੀਆਂ ਹਟਾਈਆਂ
ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀਰੀਆ ਉੱਤੇ ਲੱਗੀਆਂ ਸਾਰੀਆਂ ਅਮਰੀਕੀ ਪਾਬੰਦੀਆਂ ਹਟਾਉਣ ਦਾ ਵੱਡਾ ਐਲਾਨ ਕੀਤਾ ਹੈ। ਇਹ ਫੈਸਲਾ ਉਨ੍ਹਾਂ ਨੇ ਸਾਊਦੀ ਅਰਬ ਦੀ ਰਾਜਧਾਨੀ ਰਿਆਧ ਵਿੱਚ ਖਾੜੀ ਸਹਿਯੋਗ ਪ੍ਰੀਸ਼ਦ (GCC) ਦੇ ਨੇਤਾਵਾਂ ਨਾਲ ਮੀਟਿੰਗ ਦੌਰਾਨ ਕੀਤਾ। ਟਰੰਪ ਨੇ ਕਿਹਾ ਕਿ ਇਹ ਕਦਮ ਸਾਊਦੀ ਅਰਬ ਦੇ ਕਰੌਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਤੇ ਤੁਰਕੀ ਦੇ ਰਾਸ਼ਟਰਪਤੀ ਤੈਅਿਪ ਅਰਦੋਆਂ ਦੀ ਮੰਗ 'ਤੇ ਚੁੱਕਿਆ ਗਿਆ ਹੈ। ਟਰੰਪ ਨੇ ਰਿਆਧ ਵਿੱਚ ਇਕ ਨਿਵੇਸ਼ ਸਮਾਗਮ ਦੌਰਾਨ ਐਲਾਨ ਕੀਤਾ, "ਮੈਂ ਸੀਰੀਆ ਉੱਤੇ ਲੱਗੀਆਂ ਪਾਬੰਦੀਆਂ ਹਟਾਉਣ ਦਾ ਹੁਕਮ ਦੇ ਰਿਹਾ ਹਾਂ, ਤਾਂ ਜੋ ਉਹਨਾਂ ਨੂੰ ਵਧੀਆ ਭਵਿੱਖ ਬਣਾਉਣ ਦਾ ਮੌਕਾ ਮਿਲੇ। ਹੁਣ ਇਹ ਉਨ੍ਹਾਂ ਦਾ ਸਮਾਂ ਹੈ, ਉਹ ਸਾਨੂੰ ਕੁਝ ਵੱਖਰਾ ਦਿਖਾਉਣ।"