image caption:

ਪ੍ਰੈੱਸ ਕਾਨਫ਼ਰੰਸ ਦੌਰਾਨ ਅਮਰੀਕੀ ਅਧਿਕਾਰੀ ਨੇ ਪਾਕਿ ਪੱਤਰਕਾਰ ਨੂੰ ਕੀਤਾ ਨਜ਼ਰਅੰਦਾਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਪੁੱਛੇ ਗਏ ਇੱਕ ਬੇਤੁਕੇ ਸਵਾਲ ਦੇ ਜਵਾਬ &rsquoਚ ਅਮਰੀਕੀ ਵਿਦੇਸ਼ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਇੱਕ ਪਾਕਿਸਤਾਨੀ ਪੱਤਰਕਾਰ ਨੂੰ ਸਖ਼ਤ ਜਵਾਬ ਦਿੱਤਾ। ਪਾਕਿਸਤਾਨੀ ਪੱਤਰਕਾਰ ਨੇ ਪ੍ਰਧਾਨ ਮੰਤਰੀ ਮੋਦੀ &rsquoਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘਟਾਉਣ ਲਈ ਗੱਲਬਾਤ ਵਿੱਚ ਵਿਘਨ ਪਾਉਣ ਦਾ ਦੋਸ਼ ਲਗਾਇਆ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਪੱਤਰਕਾਰ ਨੇ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਇਹ ਸਵਾਲ ਉਠਾਇਆ ਕਿ ਕੀ ਅਮਰੀਕਾ ਇਸ ਗੱਲ ਤੋਂ ਨਿਰਾਸ਼ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਖੌਤੀ &lsquoਸ਼ਾਂਤੀ ਸਮਝੌਤੇ&rsquo ਦਾ ਸਵਾਗਤ ਨਹੀਂ ਕੀਤਾ।

ਪੱਤਰਕਾਰ ਨੇ ਪੁੱਛਿਆ, &lsquo&lsquoਭਾਰਤ ਨੇ ਅਮਰੀਕੀ ਵਿਚੋਲਗੀ ਨੂੰ ਰੱਦ ਕਰ ਦਿੱਤਾ ਹੈ। ਤੁਸੀਂ ਭਾਰਤ ਅਤੇ ਪਾਕਿਸਤਾਨ ਨੂੰ ਗੱਲਬਾਤ ਦੀ ਮੇਜ਼ &rsquoਤੇ ਕਿਵੇਂ ਲਿਆਓਗੇ?&rsquo&rsquo
ਇਸ &rsquoਤੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਥਾਮਸ ਪਿਗੋਟ ਨੇ ਸਪੱਸ਼ਟ ਤੌਰ &rsquoਤੇ ਕਿਹਾ, &lsquo&lsquoਸਾਡਾ ਧਿਆਨ ਜੰਗਬੰਦੀ &rsquoਤੇ ਹੈ। ਅਸੀਂ ਇਸਨੂੰ ਬਣਾਈ ਰੱਖਣ ਅਤੇ ਦੋਵਾਂ ਧਿਰਾਂ ਵਿਚਕਾਰ ਸਿੱਧੀ ਗੱਲਬਾਤ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਾਂ।&rsquo&rsquo ਉਸਨੇ ਪੱਤਰਕਾਰ ਦੇ ਸਵਾਲ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਭਾਰਤ ਜਾਂ ਪ੍ਰਧਾਨ ਮੰਤਰੀ ਮੋਦੀ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਪਿਗੌਟ ਨੇ ਇਹ ਵੀ ਦੁਹਰਾਇਆ ਕਿ ਅਮਰੀਕਾ ਦੀ ਤਰਜੀਹ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ।