ਰਾਜਸਥਾਨ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ
ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਸੀਨੀਅਰ ਆਈਏਐੱਸ ਅਧਿਕਾਰੀ ਨੀਰਜ ਕੇ ਪਵਨ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲਣ ਮਗਰੋਂ ਉੱਚ ਪੱਧਰੀ ਸੁਰੱਖਿਆ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।
ਦਿਵਿਜ ਪ੍ਰਭਾਕਰ ਨਾਮ ਦੇ ਇੱਕ ਖਾਤੇ ਤੋਂ ਭੇਜੀ ਗਈ ਇਸ ਈ-ਮੇਲ ਵਿੱਚ ਮੁੱਖ ਮੰਤਰੀ ਅਤੇ ਆਈਏਐੱਸ ਅਧਿਕਾਰੀ ਦੋਵਾਂ ਨੂੰ ਮਾਰਨ ਅਤੇ ਉਨ੍ਹਾਂ ਦੇ ਸਰੀਰ ਦੇ ਟੁਕੜੇ ਕਰਨ ਦੀਆਂ ਧਮਕੀਆਂ ਸਨ ਅਤੇ ਦਾਅਵਾ ਕੀਤਾ ਗਿਆ ਸੀ ਕਿ ਕੁਝ ਕਥਿਤ ਨਿੱਜੀ ਸ਼ਿਕਾਇਤਾਂ ਵੱਲ ਲੋਕਾਂ ਦਾ ਧਿਆਨ ਖਿੱਚਣ ਲਈ ਕ੍ਰਿਕਟ ਸਟੇਡੀਅਮਾਂ ਵਿੱਚ ਧਮਾਕਾਖੇਜ਼ ਸਮੱਗਰੀ ਲਾਈ ਜਾਵੇਗੀ।
ਪੁਲੀਸ ਨੇ ਕਿਹਾ ਕਿ ਇਹ ਈ-ਮੇਲ ਕਈ ਹੋਰਾਂ ਨੂੰ ਪ੍ਰਾਪਤ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਦਫ਼ਤਰ ਨਾਲ ਜੁੜੀ ਇੱਕ ਅਧਿਕਾਰਤ ਆਈਡੀ ਅਤੇ ਇੱਕ ਨਿੱਜੀ ਵਿਅਕਤੀ ਸ਼ਾਮਲ ਸੀ।