ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ- ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ ਵੱਖ ਮੁੱਦਿਆਂ &rsquoਤੇ ਚਰਚਾ ਕੀਤੀ। ਦੋਵਾਂ ਆਗੂਆਂ ਦਰਮਿਆਨ 40 ਮਿੰਟ ਦੇ ਕਰੀਬ ਚੱਲੀ ਬੈਠਕ ਵਿਚ ਸਰਹੱਦੀ ਰਾਜ ਲਈ ਪਾਣੀ ਦੀ ਕਮੀ, ਸਿੰਧੂ ਜਲ ਸਮਝੌਤੇ ਦੀ ਮੁਅੱਤਲੀ ਨਾਲ ਪੰਜਾਬ ਨੂੰ ਲਾਭ ਮਿਲਣ ਦੀਆਂ ਸੰਭਾਵਨਾਵਾਂ, ਦੋਆਬਾ ਤੇ ਮਾਝਾ ਖੇਤਰਾਂ ਲਈ ਨਹਿਰਾਂ ਦੀ ਉਸਾਰੀ ਤੇ ਲੁਧਿਆਣਾ ਪੱਛਮੀ ਹਲਕੇ ਦੀ ਅਗਾਮੀ ਜ਼ਿਮਨੀ ਚੋਣ ਬਾਰੇ ਵਿਚਾਰ ਚਰਚਾ ਕੀਤੀ ਗਈ। ਬਿੱਟੂ ਨੇ Operation Sindoor ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਵੀ ਕੀਤੀ।
ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਨੇ ਬਿੱਟੂ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਬਾਰੇ ਪੁੱਛਿਆ ਸੀ ਜਿੱਥੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਸਨ। ਭਾਜਪਾ ਨੇ ਅਜੇ ਤੱਕ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਨਾ ਨਾਮ ਨਹੀਂ ਐਲਾਨਿਆ ਤੇ ਪਾਰਟੀ ਚੋਣ ਪ੍ਰੋਗਰਾਮਾਂ ਦੇ ਐਲਾਨ ਦੀ ਉਡੀਕ ਕਰ ਰਹੀ ਹੈ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ।