ਅਮਰੀਕਾ ਦੇ ਸੇਂਟ ਲੁਈਸ ’ਚ ਆਏ ਭਿਆਨਕ ਤੂਫ਼ਾਨ ਕਾਰਨ ਪੰਜ ਲੋਕਾਂ ਦੀ ਮੌਤ
ਅਮਰੀਕਾ ਦੇ ਸੇਂਟ ਲੁਈਸ ਵਿਚ ਆਏ ਭਿਆਨਕ ਤੂਫ਼ਾਨ ਕਾਰਨ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਫਸੇ ਜਾਂ ਜ਼ਖ਼ਮੀ ਲੋਕਾਂ ਨੂੰ ਲੱਭਣ ਲਈ ਖੋਜ ਅਤੇ ਬਚਾਅ ਕਾਰਜ ਜਾਰੀ ਹੈ। ਸ਼ੁੱਕਰਵਾਰ ਰਾਤ ਨੂੰ ਆਏ ਤੂਫ਼ਾਨ ਨੇ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਦਰੱਖ਼ਤ, ਬਿਜਲੀ ਦੀਆਂ ਲਾਈਨਾਂ ਅਤੇ ਖੰਭੇ ਢਾਹ ਦਿਤੇ। ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਵਾਂ &rsquoਤੇ ਜਾਣ ਦੀ ਅਪੀਲ ਕੀਤੀ ਹੈ।
ਸੇਂਟ ਲੁਈਸ ਦੀ ਮੇਅਰ ਕਾਰਾ ਸਪੈਂਸਰ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਘੱਟੋ-ਘੱਟ ਪੰਜ ਮੌਤਾਂ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਰਾਤ ਨੂੰ ਆਏ ਤੂਫਾਨ ਕਾਰਨ ਪੰਜ ਹਜ਼ਾਰ ਤੋਂ ਵੱਧ ਘਰ ਪ੍ਰਭਾਵਿਤ ਹੋਏ ਅਤੇ ਲਗਭਗ ਇੱਕ ਲੱਖ ਲੋਕਾਂ ਨੂੰ ਬਿਜਲੀ ਤੋਂ ਬਿਨਾਂ ਰਹਿਣਾ ਪਿਆ। ਸਪੈਂਸਰ ਨੇ ਕਿਹਾ, &lsquo&lsquoਇਹ ਸੱਚਮੁੱਚ ਵਿਨਾਸ਼ਕਾਰੀ ਹੈ।&rsquo&rsquo ਉਨ੍ਹਾਂ ਕਿਹਾ ਕਿ ਸ਼ਹਿਰ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰਨ ਦੀ ਪ੍ਰਕਿਰਿਆ ਵਿੱਚ ਸੀ ਅਤੇ ਸ਼ੁੱਕਰਵਾਰ ਨੂੰ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਤ ਭਰ ਕਰਫ਼ਿਊ ਲਗਾ ਦਿੱਤਾ ਗਿਆ ਸੀ। ਜ਼ਖ਼ਮੀਆਂ ਦੀ ਗਿਣਤੀ ਤੁਰੰਤ ਪਤਾ ਨਹੀਂ ਲੱਗ ਸਕੀ।