image caption:

ਪੰਜਾਬ ਦਾ ਕੋਈ ਮੰਤਰੀ ਨਸ਼ਾ ਨਹੀਂ ਕਰਦਾ: ਕੇਜਰੀਵਾਲ

ਜੰਡਿਆਲਾ ਮੰਜਕੀ/ਨਵਾਂ ਸ਼ਹਿਰ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ &lsquoਆਪ&rsquo ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ &lsquoਯੁੱਧ ਨਸ਼ਿਆਂ ਵਿਰੁੱਧ&rsquo ਤਹਿਤ ਜੰਡਿਆਲਾ ਅਤੇ ਲੰਗੜੋਆ &rsquoਚ &lsquoਨਸ਼ਾ ਮੁਕਤੀ ਯਾਤਰਾ&rsquo ਸ਼ੁਰੂ ਕਰਵਾਈ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਈ। ਇਸ ਦੌਰਾਨ ਪਿੰਡ ਲਖਣਪਾਲ, ਸਮਰਾਏ, ਜੰਡਿਆਲਾ ਅਤੇ ਧਨੀ ਪਿੰਡ ਦੀਆਂ ਪੰਚਾਇਤਾਂ, ਮੋਹਤਬਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਨਸ਼ਾ ਨਹੀਂ ਕਰਦਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਦੀਆਂ ਕਾਰਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੁੰਦੀ ਸੀ ਪਰ ਹੁਣ ਪੰਜਾਬ &rsquoਚੋਂ ਨਸ਼ਾ ਲਗਪਗ ਖਤਮ ਹੋ ਚੁੱਕਾ ਹੈ। ਢਾਈ ਮਹੀਨਿਆਂ ਵਿੱਚ ਦਸ ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ, ਜਿਨ੍ਹਾਂ &rsquoਚੋਂ ਸਾਢੇ ਅੱਠ ਹਜ਼ਾਰ ਵੱਡੇ ਨਸ਼ਾ ਤਸਕਰ ਹਨ।


ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇ ਘਰ ਵਿਚ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਵੱਧ ਪੀੜਤ ਔਰਤ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ &lsquoਨਸ਼ਾ ਮੁਕਤੀ ਯਾਤਰਾ&rsquo ਤਹਿਤ ਸੂਬਾ ਸਰਕਾਰ ਦੇ ਹਰ ਪਿੰਡ, ਮੁਹੱਲੇ ਤੇ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ &rsquoਤੇ ਧੱਬਾ ਹੈ ਅਤੇ ਇਹ ਲਾਹਨਤ ਖ਼ਤਮ ਕਰਨ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ &rsquoਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਲੰਗੜੋਆ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ &rsquoਚੋਂ ਨਸ਼ੇ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬੌਲੀਵੁੱਡ ਫਿਲਮਾਂ ਨਸ਼ਿਆਂ ਦੀ ਦਲਦਲ ਦੇ ਹਾਲਾਤ &rsquoਤੇ ਬਣਨ ਲੱਗ ਗਈਆਂ ਸਨ ਪਰ ਹੁਣ ਸਮਾਂ ਬਦਲ ਗਿਆ ਹੈ ਅਤੇ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਖ਼ਤਰਨਾਕ ਅਪਰਾਧੀ ਹਨ ਪਰ &lsquoਆਪ&rsquo ਸਰਕਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ, &lsquoਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸਾਡੀ ਜਾਨ ਜਾ ਸਕਦੀ ਹੈ ਪਰ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੂਬੇ &rsquoਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇ।&rsquo