image caption:

ਬਰਤਾਨਵੀ ਹਾਈ ਕੋਰਟ ਵੱਲੋਂ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਖਾਰਜ: ਈਡੀ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਕਿਹਾ ਕਿ ਬਰਤਾਨੀਆ ਵਿੱਚ ਹਾਈ ਕੋਰਟ ਨੇ ਧੋਖਾਧੜੀ ਦੀ ਮਾਤਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਮੁੜ ਤੋਂ ਖਾਰਜ ਕਰ ਦਿੱਤੀ ਅਤੇ ਕਿਹਾ ਹੈ ਕਿ ਉਸ ਖ਼ਿਲਾਫ਼ ਹਵਾਲਗੀ ਦੀ ਕਾਰਵਾਈ ਅੰਤਿਮ ਗੇੜ ਵਿੱਚ ਹੈ। ਨੀਰਵ ਮੋਦੀ ਨੂੰ ਸਕਾਟਲੈਂਡ ਯਾਰਡ ਪੁਲੀਸ ਨੇ 19 ਮਾਰਚ 2019 ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਮੌਜੂਦਾ ਸਮੇਂ ਵਿੱਚ ਉਹ ਉਸ ਦੇਸ਼ ਦੀ ਜੇਲ੍ਹ ਵਿੱਚ ਬੰਦ ਹੈ।