image caption:

ਵਿਦਿਆਰਥਣ ਦੇ ‘ਜਿਨਸੀ ਸ਼ੋਸ਼ਣ’ ਦੇ ਦੋਸ਼ ’ਚ ਕਾਲਜ ਪ੍ਰਿੰਸੀਪਲ ਗ੍ਰਿਫ਼ਤਾਰ

ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਲੀਸ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਬੰਦਲਾ ਹਾਈਡਰੋ ਇੰਜਨੀਅਰਿੰਗ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਨੂੰ ਵਿਦਿਆਰਥਣਾਂ ਵੱਲੋਂ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਕੀਤੇ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਵੀਰਵਾਰ ਨੂੰ, ਵਿਦਿਆਰਥੀਆਂ ਨੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦੀ ਫ਼ੌਰੀ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਇੱਕ ਰੋਸ ਮੁਜ਼ਾਹਰਾ ਕੀਤਾ। ਵੀਡੀਓ ਵਿੱਚ ਮੁਲਜ਼ਮ ਕਥਿਤ ਤੌਰ &lsquoਤੇ ਕੰਬਲ ਹੇਠ ਹਸਪਤਾਲ ਵਿੱਚ ਦਾਖਲ ਇੱਕ ਵਿਦਿਆਰਥਣ ਨੂੰ ਗ਼ਲਤ ਢੰਗ ਨਾਲ ਛੂਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲੀਸ ਨੇ ਕਿਹਾ ਕਿ ਇਹ ਕਥਿਤ ਘਟਨਾ ਮਾਰਚ 2024 ਵਿੱਚ ਵਾਪਰੀ ਸੀ।
ਬਿਲਾਸਪੁਰ ਦੇ ਐਸਪੀ ਸੰਦੀਪ ਧਵਲ ਨੇ ਸ਼ੁੱਕਰਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ &lsquoਤੇ ਜਿਨਸੀ ਸ਼ੋਸ਼ਣ ਦੇ ਦੋਸ਼ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਇੱਕ ਜ਼ਿਲ੍ਹਾ ਪੱਧਰੀ ਜਾਂਚ ਕਮੇਟੀ ਬਣਾਈ ਗਈ ਸੀ, ਜਿਸਨੇ ਆਪਣੀ ਰਿਪੋਰਟ ਤਕਨੀਕੀ ਸਿੱਖਿਆ ਵਿਭਾਗ ਨੂੰ ਸੌਂਪ ਦਿੱਤੀ ਸੀ।