ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ।
ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਸ੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ।