image caption:

ਜਥੇਦਾਰ ਗੜਗੱਜ ਵੱਲੋਂ ਭਾਈ ਮੰਡ ਨਾਲ ਮੁਲਾਕਾਤ

 ਅੰਮ੍ਰਿਤਸਰ- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅਚਨਚੇਤੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨਾਲ ਉਨ੍ਹਾਂ ਦੀ ਫ਼ਿਰੋਜ਼ਪੁਰ ਸਥਿਤ ਰਿਹਾਇਸ਼ &rsquoਤੇ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਹੈ। ਜਥੇਦਾਰ ਮੰਡ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਜਥੇਦਾਰ ਗੜਗੱਜ ਦੀਆਂ ਜਥੇਦਾਰ ਮੰਡ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਜਥੇਦਾਰ ਗੁੜਗੱਜ ਅੱਜ ਉਸ ਇਲਾਕੇ ਵਿੱਚ ਧਰਮ ਪ੍ਰਚਾਰ ਮੁਹਿੰਮ ਤਹਿਤ ਗਏ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਜਥੇਦਾਰ ਮੰਡ ਦੀ ਸਿਹਤ ਢਿੱਲੀ ਹੋਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਜਥੇਦਾਰ ਮੰਡ ਨਾਲ ਫੋਨ &rsquoਤੇ ਗੱਲਬਾਤ ਕੀਤੀ ਅਤੇ ਮਗਰੋਂ ਸਿਹਤ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਦੇ ਘਰ ਪੁੱਜ ਗਏ। ਉਨ੍ਹਾਂ ਕਿਹਾ ਕਿ ਜਥੇਦਾਰ ਮੰਡ ਸਿੱਖ ਕੌਮ ਦੇ ਸੰਘਰਸ਼ੀ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਤਿੰਨ ਭਰਾ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਨ।