image caption:

ਪੰਜਾਬ ’ਚ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ

 ਪੰਜਾਬ ਦੀ &lsquoਆਪ&rsquo ਸਰਕਾਰ ਵੱਲੋਂ ਅੱਜ &lsquoਈਜ਼ੀ ਰਜਿਸਟਰੀ&rsquo ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ &lsquoਆਪ&rsquo ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਦੀ ਸ਼ੁਰੂਆਤ ਕੀਤੀ। ਇਸ ਬਾਰੇ ਮਾਨ ਨੇ ਕਿਹਾ ਕਿ ਹੁਣ ਲੰਬੀਆਂ ਲਾਈਨਾਂ ਤੇ ਵਿਚੋਲਿਆਂ ਦਾ ਦੌਰ ਖ਼ਤਮ ਹੋ ਗਿਆ ਹੈ। ਇਸੇ ਤਰ੍ਹਾਂ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਖ਼ਤਮ ਅਤੇ ਪਾਰਦਰਸ਼ਤਾ ਸ਼ੁਰੂ ਹੋਣ ਦਾ ਦਾਅਵਾ ਕੀਤਾ। ਕੇਜਰੀਵਾਲ ਨੇ ਕਿਹਾ, &lsquoਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਦਲਾਲਾਂ ਨਾਲ ਵਾਹ ਪਵੇਗਾ। ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ &rsquoਤੇ ਮਿਲਿਆ ਕਰੇਗੀ। ਸਿਰਫ਼ 48 ਘੰਟਿਆਂ ਵਿੱਚ ਰਜਿਸਟਰੀ ਦੀ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।&rsquo