ਪੂਤਿਨ ਅੱਗ ਨਾਲ ਖੇਡ ਰਹੇ ਹਨ: ਟਰੰਪ
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਦੀ ਇਹ ਟਿੱਪਣੀ ਰੂਸ ਵੱਲੋਂ ਯੂਕਰੇਨ ਉੱਤੇ ਵੱਡੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਪੂਤਿਨ ਨੂੰ ਇਸ ਦਾ ਅਹਿਸਾਸ ਨਹੀਂ ਹੈ ਤੇ ਰੂਸ ਨੂੰ ਇਸ ਤੋਂ ਸਬਕ ਸਿੱਖਣਾ ਚਾਹੀਦਾ ਹੈ। ਟਰੰਪ ਨੇ ਇਹ ਟਿੱਪਣੀ ਸ਼ੋਸ਼ਲ ਮੀਡੀਆ &rsquoਤੇ ਪੋਸਟ ਪਾ ਕੇ ਕੀਤੀ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ &rsquoਤੇ ਹੈ ਪਰ ਉਸ ਤੋਂ ਬਾਅਦ ਵੀ ਰੂਸ ਵਲੋਂ ਹਮਲੇ ਜਾਰੀ ਹਨ ਤੇ ਕੁਝ ਦਿਨ ਪਹਿਲਾਂ ਟਰੰਪ ਨੇ ਪੂਤਿਨ ਖ਼ਿਲਾਫ਼ ਸਖਤ ਟਿੱਪਣੀ ਕੀਤੀ ਸੀ।