ਦਲ ਖਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਤੇ 6 ਨੂੰ ਅੰਮ੍ਰਿਤਸਰ ਬੰਦ ਦਾ ਸੱਦਾ
 ਅੰਮ੍ਰਿਤਸਰ-  ਦਲ ਖਾਲਸਾ ਵਲੋਂ ਦਰਬਾਰ ਸਾਹਿਬ ਵਿਚ 1984 &rsquoਚ ਭਾਰਤੀ ਫ਼ੌਜ ਵੱਲੋਂ ਕੀਤੇ ਗਏ ਅਪਰੇਸ਼ਨ ਬਲਿਊ ਸਟਾਰ ਦੇ 41 ਸਾਲ ਪੂਰੇ ਹੋਣ ਦੇ ਮੌਕੇ 5 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ ਅਤੇ ਜਥੇਬੰਦੀ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਹੈ।
ਜਥੇਬੰਦੀ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ, ਕੰਵਰਪਾਲ ਸਿੰਘ, ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਸਿੱਖ ਧਰਮ ਉਤੇ ਹੋਏ ਇਸ ਹਮਲੇ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ 6 ਜੂਨ ਨੂੰ &lsquoਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਲੋਕਾਂ ਅਤੇ ਸਿੱਖ ਰੈਫਰੈਂਸ ਲਾਇਬਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖਜ਼ਾਨੇ&rsquo ਦੇ ਵਿਰੋਧ ਵਿੱਚ ਅੰਮ੍ਰਿਤਸਰ ਬੰਦ ਦਾ ਸੱਦਾ ਗਿਆ ਦਿੱਤਾ ਹੈ। ਉਹਨਾਂ ਸ਼ਹਿਰ ਵਾਸੀਆਂ ਤੋਂ ਬੰਦ ਲਈ ਸਹਿਯੋਗ ਮੰਗਦਿਆਂ ਕਿਹਾ ਕਿ ਉਹ ਇੱਕ ਦਿਨ ਲਈ ਆਪਣੇ ਕਾਰੋਬਾਰ ਬੰਦ ਰੱਖ ਕੇ ਉਸ ਪੀੜ ਨਾਲ ਸਾਂਝ ਪਾਉਣ ਜਿਸ ਵਿੱਚੋਂ ਦੀ ਸਿੱਖ ਪੰਥ ਪਿਛਲੇ ਚਾਰ ਦਹਾਕਿਆਂ ਤੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ 41 ਸਾਲ ਬਾਅਦ ਵੀ ਸਾਕਾ ਜੂਨ 84 ਦੇ ਜ਼ਖਮਾਂ ਦੀ ਪੀੜ ਸੱਜਰੀ ਹੈ।