ਜਲੰਧਰ ਦਾ ਉਦਯੋਗਪਤੀ ਨਿਤਿਨ ਕੋਹਲੀ ‘ਆਪ’ ਵਿੱਚ ਸ਼ਾਮਲ
ਉਦਯੋਗਪਤੀ ਨਿਤਿਨ ਕੋਹਲੀ ਵੀਰਵਾਰ ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੋਹਲੀ ਨੂੰ ਵਿਧਾਇਕ ਰਮਨ ਅਰੋੜਾ ਦੀ ਥਾਂ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਇਆ ਹੈ। &lsquoਆਪ&rsquo ਪੰਜਾਬ ਦੇ ਇੰਚਾਰਜ ਸਿਸੋਦੀਆ ਨੇ ਕੋਹਲੀ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਇਸ ਸਬੰਧ ਵਿੱਚ ਐਲਾਨ ਕੀਤਾ।
ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਉਦਯੋਗਪਤੀ &lsquoਆਪ&rsquo ਦੇ ਸ਼ਾਸਨ ਵਿੱਚ ਵਿਸ਼ਵਾਸ ਰੱਖਦੇ ਹੋਏ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।