image caption:

ਅਦਾਲਤ ਵੱਲੋਂ ਟਰੰਪ ਦੇ ਦਰਾਮਦਾਂ ’ਤੇ ਭਾਰੀ ਟੈਕਸ ਲਗਾਉਣ ਦੇ ਹੁਕਮਾਂ ’ਤੇ ਰੋਕ

 ਵਾਸ਼ਿੰਗਟਨ- ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਐਮਰਜੈਂਸੀ ਪਾਵਰ ਐਕਟ ਅਧੀਨ ਦਰਮਾਦ &rsquoਤੇ ਭਾਰੀ ਟੈਕਸ ਲਗਾਉਣ ਸਬੰਧੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ &rsquoਤੇ ਬੁੱਧਵਾਰ ਨੂੰ ਰੋਕ ਲਾ ਦਿੱਤੀ ਹੈ। ਇਸ ਨਾਲ ਟਰੰਪ ਦੀਆਂ ਉਨ੍ਹਾਂ ਆਰਥਿਕ ਨੀਤੀਆਂ &rsquoਤੇ ਸਵਾਲ ਖੜ੍ਹੇ ਹੋ ਗਏ ਹਨ, ਜਿਨ੍ਹਾਂ ਨੇ ਆਲਮੀ ਵਿੱਤੀ ਮਾਰਕੀਟਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਹ ਨੀਤੀਆਂ ਵਪਾਰਕ ਭਾਈਚਾਰੇ ਲਈ ਨਿਰਾਸ਼ਾਜਨਕ ਸਾਬਿਤ ਹੋਈਆਂ ਹਨ ਅਤੇ ਇਸ ਨਾਲ ਮਹਿੰਗਾਈ ਵਧਣ ਅਤੇ ਅਰਥਵਿਵਸਥਾ ਵਿੱਚ ਮੰਦੀ ਆਉਣ ਦੇ ਭਾਰੀ ਖ਼ਦਸ਼ੇ ਪੈਦਾ ਹੋ ਗਏ ਹਨ।


ਨਿਊਯਾਰਕ ਵਿੱਚ ਸਥਿਤ ਅਮਰੀਕੀ ਅੰਤਰਰਾਸ਼ਟਰੀ ਵਪਾਰ ਅਦਾਲਤ ਦੀ ਤਿੰਨ ਜੱਜਾਂ ਦੇ ਬੈਂਚ ਨੇ ਇਹ ਫੈਸਲਾ ਦਿੱਤਾ ਹੈ। ਇਸ ਤੋਂ ਪਹਿਲਾਂ ਇਸ ਸਬੰਧ ਵਿੱਚ ਦਾਇਰ ਕੀਤੇ ਕਈ ਕੇਸਾਂ &rsquoਚ ਇਹ ਦਲੀਲ ਦਿੱਤੀ ਗਈ ਸੀ ਕਿ ਟਰੰਪ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਆਪਣੀ ਮਰਜ਼ੀ ਨਾਲ ਦੇਸ਼ ਦੀ ਵਪਾਰ ਨੀਤੀ ਤੈਅ ਕਰ ਰਹੇ ਹਨ।

ਉਧਰ ਟਰੰਪ ਨੇ ਕਈ ਵਾਰ ਕਿਹਾ ਹੈ ਕਿ ਟੈਕਸ ਲਗਾਉਣ ਨਾਲ ਨਿਰਮਾਤਾ ਕੰਪਨੀਆਂ ਨੂੰ ਅਮਰੀਕਾ ਵਿੱਚ ਵਾਪਸ ਲਿਆਂਦਾ ਜਾਵੇਗਾ, ਜਿਸ ਨਾਲ ਅਮਰੀਕੀ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਵਧਣਗੇ ਅਤੇ ਇਸ ਨਾਲ ਸੰਘੀ ਬਜਟ ਘਾਟਾ ਘਟਾਉਣ ਲਈ ਕਾਫੀ ਆਮਦਨ ਮਿਲੇਗੀ।