image caption:

ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰਨ ਕਿਸਾਨ ਤੇ ਅਕਾਲੀ: ਮੁੱਖ ਮੰਤਰੀ

ਬਠਿੰਡਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂਆਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਹਿੱਤਾਂ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ। ਕਿਸਾਨ ਯੂਨੀਅਨਾਂ &rsquoਤੇ ਨਿਸ਼ਾਨੇ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਯੂਨੀਅਨਾਂ ਦਾ ਵਜੂਦ ਵੱਖੋ-ਵੱਖਰਾ ਹੈ ਕਿਉਂਕਿ ਯੂਨੀਅਨਾਂ ਦੇ ਲੀਡਰਾਂ ਨੇ ਕਿਸਾਨਾਂ ਦੇ ਹਿੱਤ ਬਚਾਉਣ ਦੇ ਨਾਮ &rsquoਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਦੇ ਲੀਡਰ ਗੈਰਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਕੇ ਵੱਡੀਆਂ ਜਾਇਦਾਦ ਦੇ ਮਾਲਕ ਬਣੇ ਹੋਏ ਹਨ ਅਤੇ ਇੱਥੋਂ ਤੱਕ ਕਿ ਇਨ੍ਹਾਂ ਦੀ ਸੂਬੇ ਦੇ ਕਈ ਹੋਟਲਾਂ ਤੇ ਹਸਪਤਾਲਾਂ ਵਿੱਚ ਵੀ ਹਿੱਸਾਪੱਤੀ ਹੈ। ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਖੇਤੀ ਸੰਕਟ ਨਾਲ ਜੁੜੇ ਮਸਲਿਆਂ &rsquoਤੇ ਉਨ੍ਹਾਂ ਨਾਲ ਲਾਈਵ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ। ਮੁੱਖ ਮੰਤਰੀ ਨੇ ਬੀਬੀਐਮਬੀ ਅਤੇ ਹਰਿਆਣਾ ਨਾਲ ਪਾਣੀਆਂ ਦੇ ਮੁੱਦੇ &rsquoਤੇ ਕਿਸਾਨ ਯੂਨੀਅਨਾਂ ਵੱਲੋਂ ਚੁੱਪ ਸਾਧਣ &rsquoਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਦੇ ਕਿਸੇ ਵੀ ਲੀਡਰ ਨੇ ਇਕ ਬਿਆਨ ਤੱਕ ਵੀ ਜਾਰੀ ਨਹੀਂ ਕੀਤਾ ਹੈ। ਕਿਸਾਨ ਯੂਨੀਅਨਾਂ ਬੇਤੁਕੇ ਮਸਲਿਆਂ &rsquoਤੇ ਸੜਕਾਂ ਅਤੇ ਰੇਲਾਂ ਰੋਕ ਕੇ ਸਿਰਫ ਆਪਣੀਆਂ ਦੁਕਾਨਾਂ ਚਲਾ ਰਹੀਆਂ ਹਨ ਜਦਕਿ ਪੰਜਾਬ ਦੇ ਸੰਜੀਦਾ ਮੁੱਦਿਆਂ ਪ੍ਰਤੀ ਚੁੱਪ ਧਾਰ ਲੈਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਉਹ ਸਿਰਫ ਆਪਣੇ ਹਿੱਤ ਪੂਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਆਪਣੇ ਸਿਆਸੀ ਮੁਫਾਦ ਦੀ ਖਾਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤ ਰਹੇ ਹਨ। ਅਕਾਲੀ ਸੌੜੇ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਆਪਣੇ ਰਾਜਨੀਤਕ ਹਿੱਤਾਂ ਅਨੁਸਾਰ ਅਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।