image caption:

ਨਾਬਾਲਗ ਮਹਿਲਾ ਪਹਿਲਵਾਨ ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸਿੰਘ ਬਰੀ

ਨਵੀਂ ਦਿੱਲੀ- ਪਟਿਆਲਾ ਹਾਊਸ ਦੇ ਵਿਸ਼ੇਸ਼ ਜੱਜ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਸੰਘ (ਡਬਲਯੂ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਪੋਕਸੋ ਐਕਟ ਤਹਿਤ ਦਰਜ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਦਾਇਰ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ। ਇਹ ਮਾਮਲਾ ਇੱਕ ਨਾਬਾਲਗ ਮਹਿਲਾ ਪਹਿਲਵਾਨ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਹੈ।
ਦਿੱਲੀ ਪੁਲਿਸ ਨੇ 15 ਜੂਨ, 2023 ਨੂੰ ਅਦਾਲਤ ਵਿਚ 550 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਕੋਈ ਠੋਸ ਸਬੂਤ ਨਹੀਂ ਮਿਲਿਆ।
ਪੁਲਿਸ ਨੇ ਇਹ ਵੀ ਦੱਸਿਆ ਕਿ ਨਾਬਾਲਗ ਪਹਿਲਵਾਨ ਅਤੇ ਉਸਦੇ ਪਿਤਾ ਨੇ ਮੈਜਿਸਟਰੇਟ ਦੇ ਸਾਹਮਣੇ ਆਪਣੇ ਪਹਿਲਾਂ ਦੇ ਦੋਸ਼ ਵਾਪਸ ਲੈ ਲਏ ਹਨ। ਇਸ ਦੇ ਆਧਾਰ &lsquoਤੇ ਪੁਲਿਸ ਨੇ ਕੇਸ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਸੀ।