image caption:

ਭਾਰਤ ਵਿੱਚ ਐਕਟਿਵ 2,710 ਕਰੋਨਾ ਕੇਸ 1,170 ਮਿਲੀ ਛੁੱਟੀ, 7 ਮੌਤਾਂ: ਸਿਹਤ ਮੰਤਰਾਲਾ

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ਤੇ ਝਾਤ ਮਾਰੀਏ ਤਾਂ ਕੁੱਲ ਸੱਤ ਮੌਤਾਂ ਹੋਈਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲਿਆਂ ਵਿੱਚ ਮਰੀਜ਼ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸੀ।

ਸਿਹਤ ਮੰਤਰਾਲੇ ਦੇ ਅਨੁਸਾਰ ਦਿੱਲੀ, ਗੁਜਰਾਤ, ਕਰਨਾਟਕ, ਪੰਜਾਬ, ਤਾਮਿਲਨਾਡੂ ਸੂਬਿਆਂ ਵਿੱਚ ਇੱਕ-ਇੱਕ ਅਤੇ ਮਹਾਰਾਸ਼ਟਰ ਵਿਚ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੇਰਲ 1,147 ਸਰਗਰਮ ਮਾਮਲਿਆਂ ਨਾਲ ਮੋਹਰੀ ਹੈ।