image caption:

ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੁੱਤਰਾਂ ਵੱਲੋਂ ਜਥੇਦਾਰ ਗੜਗੱਜ ਤੋਂ ਸਨਮਾਨ ਨਾ ਲੈਣ ਦਾ ਐਲਾਨ


ਅੰਮ੍ਰਿਤਸਰ- ਦਮਦਮੀ ਟਕਸਾਲ ਦੇ ਚੌਧਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਦੇ ਪੁੱਤਰਾਂ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਿਹਾ ਹੈ ਕਿ 6 ਜੂਨ 1984 ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੇ ਸਮਾਗਮ ਮੌਕੇ ਜੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਇਹ ਸਨਮਾਨ ਕਿਸੇ ਵੀ ਹਾਲਤ ਵਿੱਚ ਨਹੀਂ ਲੈਣਗੇ।
ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼ਹੀਦੀ ਸਮਾਗਮ ਮੌਕੇ ਗਿਆਨੀ ਗੜਗੱਜ ਨੂੰ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ। ਜੇ ਗੜਗੱਜ ਉਹਨਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਇਹ ਸਨਮਾਨ ਕਿਸੇ ਵੀ ਹਾਲਤ ਵਿੱਚ ਨਹੀਂ ਲੈਣਗੇ। ਦਮਦਮੀ ਟਕਸਾਲ ਨੇ ਘੱਲੂਘਾਰੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕਿਸੇ ਵੀ ਹਾਲਤ ਵਿੱਚ ਸੰਦੇਸ਼ ਪੜ੍ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਿਰੋਪੇ ਦੇਣ ਤੋਂ ਰੋਕਣ ਦੇ ਐਲਾਨ ਕੀਤਾ ਹੈ।
ਯਾਦ ਰਹੇ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਰ ਸਾਲ ਸ਼ਹੀਦੀ ਸਮਾਗਮ ਕੀਤਾ ਜਾਂਦਾ ਹੈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤਾ ਜਾਂਦਾ ਹੈ, ਉਪਰੰਤ ਜਥੇਦਾਰ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਜਾਂਦਾ ਹੈ।