ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦਿਹਾਂਤ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰਗਟਾਇਆ ਦੁੱਖ
ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਕਾਲ ਚਲਾਣਾ ਕਰ ਗਏ ਹਨ। ਭਾਈ ਇੰਦਰਜੀਤ ਸਿੰਘ ਦੇ ਦਿਹਾਂਤ &rsquoਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਚਲਾਣਾ ਖ਼ਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਾਈ ਇੰਦਰਜੀਤ ਸਿੰਘ ਨੇ ਲੰਮਾ ਸਮਾਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਜੋ ਕਿ ਪ੍ਰੇਰਣਾਸਰੋਤ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਇੰਦਰਜੀਤ ਸਿੰਘ ਨਮਿਤ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।