image caption:

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੇਲ੍ਹ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ । ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਮੁਲਾਕਾਤ ਕਰਨ ਲਈ ਕੋਈ ਸੀਮਤ ਸਮਾਂ ਨਹੀਂ ਰੱਖਿਆ ਗਿਆ ਹੈ, ਇਸ ਲਈ ਅਸੀਂ ਚੰਗੇ ਤਰੀਕੇ ਨਾਲ ਮੁਲਾਕਾਤ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਕਿਹਾ- &ldquoਭਾਈ ਬਲਵੰਤ ਸਿੰਘ ਰਾਜੋਆਣਾ ਸਾਡੀ ਸਿੱਖ ਕੌਮ ਦੇ ਯੋਧੇ ਨੇ ਅਤੇ ਜਥੇਦਾਰ ਹੋਣ ਦੇ ਨਾਤੇ ਇਨ੍ਹਾਂ ਯੋਧਿਆਂ ਨੂੰ ਮਿਲਣਾ ਸਾਡਾ ਫਰਜ਼ ਹੈ, ਮੈਂ ਅੱਜ ਇੱਥੇ ਭਰਾਵਾਂ ਵਾਲੀ ਮੁਲਾਕਾਤ ਕਰਨ ਆਇਆ ਹਾਂ।&rdquo