image caption:

ਕੈਨੇਡਾ ਤੋਂ 30,000 ਨੌਜਵਾਨ ਹੋਣਗੇ ਡਿਪੋਰਟ! ਪੰਜਾਬੀਆਂ ‘ਤੇ ਵੀ ਲਟਕੀ ਤਲਵਾਰ

ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ। ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਦੇਸ਼ ਭਰ ਵਿੱਚ ਰਹਿ ਰਹੇ ਉਨ੍ਹਾਂ ਲੋਕਾਂ ਵਿਰੁੱਧ ਇੱਕ ਵੱਡਾ ਦੇਸ਼ ਨਿਕਾਲੇ ਦਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦੀਆਂ ਸ਼ਰਣ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਏਜੰਸੀ ਨੇ ਹੁਣ ਤੱਕ 30,000 ਤੋਂ ਵੱਧ ਦੇਸ਼ ਨਿਕਾਲੇ ਵਾਰੰਟ ਜਾਰੀ ਕੀਤੇ ਹਨ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਉਹ ਲੋਕ ਸ਼ਾਮਲ ਹਨ ਜੋ ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ &lsquoਤੇ ਰਹਿ ਰਹੇ ਸਨ, ਜਾਂ ਜਿਨ੍ਹਾਂ ਦੇ ਅਪਰਾਧਿਕ ਰਿਕਾਰਡ ਹਨ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਪੰਜਾਬੀ ਮੂਲ ਦੇ ਲੋਕ ਹਨ, ਜਿਨ੍ਹਾਂ ਕਰਕੇ ਉੱਥੇ ਹਲਚਲ ਮਚ ਗਈ ਹੈ। ਪੰਜਾਬੀ ਮੂਲ ਦੇ ਬਹੁਤ ਸਾਰੇ ਨੌਜਵਾਨ ਹਨ ਜਿਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਖਤਮ ਹੋ ਗਈ ਹੈ ਅਤੇ ਉਹ ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ &lsquoਤੇ ਰਹਿ ਰਹੇ ਹਨ।