image caption:

ਚੰਡੀਗੜ੍ਹ ‘ਚ ਪਹਿਲੀ ਵਾਰ ਜਬਰ ਜਨਾਹ-ਕਤਲ ਦੇ ਦੋਸ਼ੀ ਨੂੰ ਫਾਂਸੀ, ਅਦਾਲਤ ਦਾ ਸੁਣਾਇਆ ਫੈਸਲਾ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 8 ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਪਿਛਲੇ ਸਾਲ 19 ਜਨਵਰੀ, 2024 ਨੂੰ ਪੁਲਿਸ ਨੇ ਬਲਾਤਕਾਰ ਪੋਕਸੋ ਐਕਟ ਅਤੇ ਕਤਲ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਦੋਸ਼ੀ ਹੀਰਾ ਲਾਲ ਉਰਫ਼ ਗੁੱਡੂ ਬੱਚੀ ਦੇ ਗੁਆਂਢ ਵਿੱਚ ਰਹਿੰਦਾ ਸੀ। ਬੱਚੀ ਨੂੰ ਅਗਵਾ ਕੀਤਾ ਗਿਆ ਸੀ ਅਤੇ ਫਿਰ ਬਲਾਤਕਾਰ ਕੀਤਾ ਗਿਆ ਸੀ ਅਤੇ ਫਿਰ ਉਸ ਨੂੰ ਮਾਰ ਦਿੱਤਾ ਗਿਆ ਸੀ।

ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਤੇ ਹੁਣ ਜ਼ਿਲ੍ਹਾ ਅਦਾਲਤ ਨੇ ਜਵਾਕੜੀ ਨਾਲ ਇਹ ਘਿਨੌਣਾ ਕਾਰਾ ਕਰਨ ਵਾਲੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਦੋਸ਼ੀ ਹੀਰਾ ਲਾਲ ਉਰਫ਼ ਗੁੱਡੂ ਨੇ ਪਹਿਲਾਂ ਬੱਚੀ ਨੂੰ ਅਗਵਾ ਕੀਤਾ ਅਤੇ ਫਿਰ ਬਲਾਤਕਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਕਤਲ ਤੋਂ ਕੁਝ ਦਿਨ ਬਾਅਦ ਪੁਲਿਸ ਨੇ ਹੀਰਾ ਲਾਲ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕਰ ਲਿਆ। ਕੇਸ ਲਗਭਗ ਡੇਢ ਸਾਲ ਚੱਲਣ ਤੋਂ ਬਾਅਦ ਅਦਾਲਤ ਨੇ ਸੋਮਵਾਰ ਨੂੰ ਉਸ ਨੂੰ ਮੁਲਜ਼ਮ ਠਹਿਰਾਇਆ। ਚੰਡੀਗੜ੍ਹ ਦੀ ਅਦਾਲਤ ਦੇ ਨਿਆਇਕ ਇਤਿਹਾਸ ਵਿਚ ਪਹਿਲਾ ਇਤਿਹਾਸਕ ਫੈਸਲਾ ਹੈ ਜਿਸ ਵਿਚ ਜਬਰ-ਜ਼ਨਾਹ ਤੇ ਕਤਲ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੋਵੇ।