image caption:

ਜਥੇਦਾਰ ਵੱਲੋਂ ਰਾਜੋਆਣਾ ਦੀ ਰਿਹਾਈ ਲਈ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ &rsquoਚ ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ &rsquoਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਰਾਜੋਆਣਾ ਦੀ ਰਿਹਾਈ ਲਈ ਖਾਲਸਾ ਪੰਥ ਨੂੰ ਇਕਜੁੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਦੱਸਿਆ ਕਿ ਰਾਜੋਆਣਾ ਨੇ ਫਾਂਸੀ ਸਬੰਧੀ ਕੇਸ ਦਾ ਜਲਦੀ ਨਿਬੇੜਾ ਕਰਵਾਉਣ &rsquoਤੇ ਜ਼ੋਰ ਦਿੱਤਾ ਹੈ। ਉਨ੍ਹਾਂ ਆਪਣੇ ਸੁਨੇਹੇ ਵਿਚ ਸਿੱਖ ਸੰਗਤ ਤੇ ਪੰਥ ਨੂੰ ਕੌਮ ਦੇ ਕੌਮੀ ਦਿਹਾੜਿਆਂ ਨੂੰ ਰਲ-ਮਿਲ ਕੇ ਪੰਥਕ ਰਵਾਇਤਾਂ ਅਤੇ ਮਰਿਆਦਾ ਅਨੁਸਾਰ ਮਨਾਉਣ ਤੇ ਅਕਾਲ ਤਖ਼ਤ ਦਾ ਸਤਿਕਾਰ ਕਾਇਮ ਰੱਖਣ &rsquoਤੇ ਵੀ ਜ਼ੋਰ ਦਿੱਤਾ। ਰਾਜੋਆਣਾ ਨਾਲ ਮੁਲਾਕਾਤ ਕਰਨ ਗਏ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਐਗਜ਼ੈਕੇਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਮੈਂਬਰ ਜਸਮੇਰ ਸਿੰਘ ਲਾਛੜੂ ਦੇ ਨਾਲ-ਨਾਲ ਗੁਰਦੁਆਰਾ ਦੂਖਨਿਵਾਰਨ ਸਾਹਿਬ ਤੋਂ ਦੇਗ ਲੈ ਕੇ ਪੁੱਜੇ ਮੈਨੇਜਰ ਭਾਗ ਸਿੰਘ ਚੌਹਾਨ ਤੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸ਼ਾਮਲ ਸਨ। ਇਸ ਮੌਕੇ ਰਾਜੋਆਣਾ ਨੇ ਫਾਂਸੀ ਸਬੰਧੀ ਕੇਸ ਦਾ ਜਲਦੀ ਨਿਬੇੜਾ ਕਰਵਾਉਣ &rsquoਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਹ 30 ਸਾਲਾਂ ਤੋਂ ਜੇਲ੍ਹ ਵਿਚ ਰਹਿ ਕੇ ਤਿਲ-ਤਿਲ ਮਰ ਰਹੇ ਹਨ।