image caption:

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ ਸੌ ਫ਼ੀਸਦੀ ਨਤੀਜਾ*

*ਤਰਨਦੀਪ ਕੌਰ ਢਾਹਾਂ ਨੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ*
ਬੰਗਾ  -ਪੰਜਾਬ ਦੇ ਪੇਂਡੂ ਖੇਤਰ ਦਾ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਬੈਚ 2023-2026 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ। ਇਸ ਦੀ ਜਾਣਕਾਰੀ ਮੈਡਮ ਰਮਨਦੀਪ ਕੌਰ ਕੰਗ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਕਲਾਸ ਵਿਚੋਂ ਪਹਿਲਾ ਸਥਾਨ ਤਰਨਦੀਪ ਕੌਰ ਢਾਹਾਂ ਪੁੱਤਰੀ ਸ੍ਰੀ ਜਸਵੀਰ ਸਿੰਘ- ਸ੍ਰੀਮਤੀ ਰੀਨਾ ਪਿੰਡ ਢਾਹਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੀਤਾ । ਜਦ ਕਿ ਦੂਜਾ ਸਥਾਨ ਦੋ ਵਿਦਿਆਰਥਣਾਂ ਪ੍ਰਦੀਪ ਕੌਰ ਪੁੱਤਰੀ ਸ. ਬਲਬੀਰ ਸਿੰਘ- ਸ੍ਰੀਮਤੀ ਬਲਜਿੰਦਰ ਕੌਰ ਕੁਲਥਮ ਅਤੇ ਤਰਨਪ੍ਰੀਤ ਕੌਰ ਪੁੱਤਰੀ ਸ. ਹਰਵਿੰਦਰ ਸਿੰਘ- ਸ੍ਰੀਮਤੀ ਰਾਜਵੰਤ ਕੌਰ ਕੁਲਥਮ ਨੇ ਪ੍ਰਾਪਤ ਕਰਕੇ ਕੀਤਾ। ਇਸੇ ਤਰ੍ਹਾਂ ਤੀਜਾ ਸਥਾਨ ਰੀਤਕਾ ਬੈਂਸ ਪੁੱਤਰੀ ਸ. ਜਗਜੀਤ ਸਿੰਘ-ਸ੍ਰੀਮਤੀ ਜਸਵਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ ਨੇ ਹਾਸਲ ਕੀਤਾ ਹੈ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਬੈਚ 2023-2026 ਦੇ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਰੀਤੂ ਕਲਾਸ ਇੰਚਾਰਜ, ਮੈਡਮ ਵੰਦਨਾ ਬਸਰਾ, ਮੈਡਮ ਨੇਹਾ ਕੌਰ, ਮੈਡਮ ਕਿਰਨ ਬੇਦੀ, ਮੈਡਮ ਸੁਨੀਤਾ ਲਖਵਾਰਾ, ਮੈਡਮ ਮਨਦੀਪ ਕੌਰ, ਮੈਡਮ ਸੰਦੀਪ ਕੌਰ, ਸ੍ਰੀ ਗੁਰਮੀਤ ਸਿੰਘ, ਸ੍ਰੀ ਮੁਹੰਮਦ ਯੂਨਿਸ ਵਾਨੀ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।