ਟਰੰਪ ਦਾ ਵੱਡਾ ਫੈਸਲਾ, ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਲਗਾਈ ਰੋਕ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹਾਰਵਰਡ ਯੂਨੀਵਰਸਿਟੀ ਵਿਚ ਪੜ੍ਹਾਈ ਲਈ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿਚ ਦਾਖਲੇ &lsquoਤੇ 6 ਮਹੀਨੇ ਦੀ ਰੋਕ ਲਗਾਉਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਇਸ ਹੁਕਮ &lsquoਤੇ ਹਸਤਾਖਰ ਕਰਦੇ ਹੋਏ ਟਰੰਪ ਨੇ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਖਤਰਾ ਦੱਸਿਆ ਹੈ।
ਟਰੰਪ ਨੇ ਲਿਖਿਆ ਕਿ ਮੇਰੇ ਵਿਚਾਰ &lsquoਚ ਵਿਦੇਸ਼ੀਆਂ ਦਾ ਦਾਖਲਾ USA ਦੇ ਹਿੱਤਾਂ ਲਈ ਨੁਕਸਾਨਦਾਇਕ ਹੈ। ਹਾਰਵਰਡ ਦਾ ਚਾਲ-ਚਲਣ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਚਿਤ ਹੈ। ਇਸ ਫੈਸਲੇ ਦੇ ਬਾਅਦ ਹੁਣ ਵਿਦੇਸ਼ੀ ਵਿਦਿਆਰਥੀਆਂ ਦੇ ਅਮਰੀਕਾ ਵਿਚ ਦਾਖਲੇ ਨੂੰ ਲੈ ਕੇ ਵੱਡੀ ਬਹਿਸ ਸ਼ੁਰੂ ਹੋ ਗਈ ਹੈ।
ਟਰੰਪ ਪ੍ਰਸ਼ਾਸਨ ਤੇ ਹਾਰਵਰਡ ਯੂਨੀਵਰਸਿਟੀ ਵਿਚ ਲੰਬੇ ਸਮੇਂ ਤੋਂ ਕਈ ਮੁੱਦਿਆਂ ਨੂੰ ਲੈ ਕੇ ਟਕਰਾਅ ਚੱਲ ਰਿਹਾ ਹੈ। ਹੁਣੇ ਜਿਹੇ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਦੋਸ਼ ਲਗਾਇਆ ਸੀ ਕਿ ਹਾਵਰਡ ਨੇ ਵਿਦੇਸ਼ੀ ਵਿਦਿਆਰਥੀਆਂ ਨਾਲ ਜੁੜੇ ਦੁਰਵਿਵਹਾਰ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ ਹਨ। ਜਦੋਂ ਕਿ ਯੂਨੀਵਰਸਿਟੀ ਨੇ ਦਾਅਵਾ ਕੀਤਾ ਹੈ ਕਿ ਉਸਨੇ ਸਾਰੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰ ਦਿੱਤੀ ਹੈ।