image caption:

ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਚੋਣਾਂ ਲੜਨਗੇ

ਦੇਸ਼ ਦੇ ਮਸ਼ਹੂਰ ਅੰਤਰਰਾਸ਼ਟਰੀ ਸ਼ਾਕਾਹਾਰੀ ਬਾਡੀ-ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਨੇ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜਲੰਧਰ ਨਿਵਾਸੀ ਘੁੰਮਣ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕਰਦੇ ਹੋਏ ਪ੍ਰਸ਼ੰਸਕਾਂ ਤੋਂ ਪੁੱਛਿਆ ਕਿ ਕੀ ਉਹ ਕਿਸੇ ਪਾਰਟੀ ਵੱਲੋਂ ਚੋਣ ਲੜਨ ਜਾਂ ਆਜ਼ਾਦ ਉਮੀਦਵਾਰ ਵਜੋਂ ਹਿੱਸਾ ਲੈਣ। ਵਰਿੰਦਰ ਘੁੰਮਣ ਨੇ ਕਿਹਾ ਕਿ ਉਹ ਚੋਣ ਜਿੱਤ ਕੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਗੇ, ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਬਣ ਸਕਣ। ਉਨ੍ਹਾਂ ਦਾ ਮੰਨਣਾ ਹੈ ਕਿ ਖੇਡਾਂ ਵਿੱਚ ਦਿਲਚਸਪੀ ਨਸ਼ੇ ਦੀ ਆਦਤ ਨੂੰ ਘਟਾ ਸਕਦੀ ਹੈ।