image caption:

ਕੈਨੇਡਾ ਦੇ ਪ੍ਰਧਾਨ ਮੰਤਰੀ ਕਾਰਨੀ ਨੇ ਮੋਦੀ ਨੂੰ ਜੀ-7 ਸੰਮੇਲਨ ਲਈ ਸੱਦਾ ਦਿੱਤਾ

ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਆਈ ਖਟਾਸ ਤੋਂ ਬਾਅਦ ਹੁਣ ਇੱਕ ਵੱਡਾ ਪਾਜ਼ੀਟਿਵ ਇਸ਼ਾਰਾ ਸਾਹਮਣੇ ਆਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰਕੇ ਉਨ੍ਹਾਂ ਨੂੰ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ ਦਾ ਨਿਯੌਤਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਮਾਰਕ ਕਾਰਨੀ ਵਲੋਂ ਫੋਨ ਆਇਆ ਅਤੇ ਜੀ-7 ਸੰਮੇਲਨ ਵਿੱਚ ਭਾਰਤ ਦੀ ਹਾਜ਼ਰੀ ਲਈ ਸੱਦਾ ਦਿੱਤਾ ਗਿਆ। ਇਹ ਸੰਮੇਲਨ ਇਸ ਵਾਰ ਕੈਨੇਡਾ ਦੀ ਮੇਜ਼ਬਾਨੀ ਵਿੱਚ ਹੋ ਰਿਹਾ ਹੈ। ਪਹਿਲਾਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਭਾਰਤ ਅਤੇ ਕੈਨੇਡਾ ਦੇ ਤਣਾਅ ਕਾਰਨ, ਭਾਰਤ ਨੂੰ ਸੰਮੇਲਨ ਤੋਂ ਦੂਰ ਰੱਖਿਆ ਜਾ ਸਕਦਾ ਹੈ। ਪਰ ਹੁਣ ਸਪਸ਼ਟ ਹੈ ਕਿ ਭਾਰਤ ਨੂੰ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਨਹੀਂ ਰੋਕਿਆ ਗਿਆ। ਇਸ ਕਦਮ ਨਾਲ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਨਵੀਂ ਗਤੀ ਆਉਣ ਦੀ ਉਮੀਦ ਹੈ ਅਤੇ ਭਾਰਤ ਦੀ ਗਲੋਬਲ ਪਲੇਟਫਾਰਮ 'ਤੇ ਮਹੱਤਵਪੂਰਨ ਭੂਮਿਕਾ ਬਣੀ ਰਹੇਗੀ।