image caption:

ਜਾਸੂਸੀ ਮਾਮਲਾ: ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ- ਮੋਹਾਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਿੰਘ ਨੂੰ ਦੋ ਦਿਨਾਂ ਦੀ ਪੁਲੀਸ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਿੰਘ ਦੇ ਵਕੀਲ ਮੋਹਿਤ ਧੂਪਰ ਨੇ ਕਿਹਾ ਕਿ ਉਸਨੂੰ 23 ਜੂਨ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਸਬੀਰ ਸਿੰਘ ਉਰਫ਼ ਜਾਨ ਮਾਹਲ (41) ਜੋ ਕਿ ਰੂਪਨਗਰ ਜ਼ਿਲ੍ਹੇ ਦੇ ਮਾਹਲਾਂ ਪਿੰਡ ਦਾ ਰਹਿਣ ਵਾਲਾ ਹੈ ਅਤੇ ਇੱਕ ਯੂਟਿਊਬ ਚੈਨਲ &ldquoਜਾਨ ਮਾਹਲ ਵੀਡੀਓ&rdquo ਚਲਾ ਰਿਹਾ ਸੀ, ਜਿਸਦੇ 11 ਲੱਖ ਤੋਂ ਵੱਧ ਸਬਸਕਰਾਈਬਰ ਹਨ। ਜਸਬੀਰ &rsquoਤੇ ਦੋਸ਼ ਹੈ ਕਿ ਉਹ ਹਰਿਆਣਾ-ਅਧਾਰਤ ਯੂਟਿਊੁਬਰ ਜੋਤੀ ਮਲਹੋਤਰਾ ਦੇ ਨਜ਼ਦੀਕੀ ਸੰਪਰਕ ਵਿੱਚ ਸੀ। ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਇੱਕ ਅਤਿਵਾਦ-ਸਮਰਥਿਤ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਪਾਕਿਸਤਾਨੀ ਖੁਫੀਆ ਏਜੰਸੀ ਅਤੇ ਫੌਜੀ ਅਧਿਕਾਰੀਆਂ ਨਾਲ ਸਬੰਧਤ ਹੈ।