ਵਿਦੇਸ਼ੀ ਵਿਦਿਆਰਥੀਆਂ ਨੂੰ ਗਰੀਨ ਕਾਰਡ ਦੇਣ ਦੇ ਚੋਣ ਵਾਅਦੇ ਤੋਂ ਮੁੱਕਰੇ ਟਰੰਪ
ਵਾਸ਼ਿੰਗਟਨ- ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਨਿਵੇਕਲੀ ਤਜਵੀਜ਼ ਪੇਸ਼ ਕਰਦਿਆਂ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੇ ਅਮਰੀਕਾ ਤੋਂ ਗਰੈਜੂਏਟ ਹੋਣ &rsquoਤੇ ਉਨ੍ਹਾਂ ਨੂੰ ਗਰੀਨ ਕਾਰਡ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਇਸ ਵਾਅਦੇ ਤੋਂ ਮੁੱਕਰ ਗਏ ਹਨ। ਹਾਰਵਰਡ ਯੂਨੀਵਰਸਿਟੀ &rsquoਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖ਼ਲੇ &rsquoਤੇ ਰੋਕ ਅਤੇ ਨਵੇਂ ਸਟੂਡੈਂਟ ਵੀਜ਼ਾ ਇੰਟਰਵਿਊ ਰੋਕਣ ਨਾਲ ਨੌਜਵਾਨ ਦੁਚਿੱਤੀ &rsquoਚ ਹਨ। ਉਨ੍ਹਾਂ ਨੂੰ ਜਾਪਦਾ ਹੈ ਕਿ ਟਰੰਪ ਜਾਣਬੁੱਝ ਕੇ ਵਿਦੇਸ਼ੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਟਰੰਪ ਨੇ ਚੋਣ ਪ੍ਰਚਾਰ ਦੌਰਾਨ ਇਕ ਪੋਡਕਾਸਟ &rsquoਚ ਵਿਦੇਸ਼ੀ ਵਿਦਿਆਰਥੀਆਂ ਦਾ ਅਮਰੀਕਾ &rsquoਚ ਸਵਾਗਤ ਕਰਨ ਦਾ ਬਿਆਨ ਦਿੱਤਾ ਸੀ ਪਰ ਹੁਣ ਉਹ ਇਮੀਗਰੇਸ਼ਨ ਰਾਹੀਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਂਝ ਹਾਰਵਰਡ ਮਾਮਲੇ &rsquoਚ ਸੰਘੀ ਜੱਜ ਨੇ ਟਰੰਪ ਦੇ ਹੁਕਮਾਂ &rsquoਤੇ ਆਰਜ਼ੀ ਰੋਕ ਲਗਾ ਦਿੱਤੀ ਹੈ। ਦੁਨੀਆ ਭਰ ਦੇ ਵਿਦਿਆਰਥੀਆਂ ਨੇ ਦਾਅਵਾ ਕੀਤਾ ਹੈ ਕਿ ਉਹ ਹੁਣ ਅਮਰੀਕਾ &rsquoਚ ਡਰ ਅਤੇ ਅਸੁਰੱਖਿਆ ਦੇ ਮਾਹੌਲ &rsquoਚ ਰਹਿ ਰਹੇ ਹਨ। ਕਈ ਵਿਦਿਆਰਥੀਆਂ ਨੇ ਘਰ ਜਾਣ ਦਾ ਫ਼ੈਸਲਾ ਵੀ ਟਾਲ ਦਿੱਤਾ ਹੈ।