image caption:

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ 11 ਨੂੰ ਹੋ ਸਕਦੈ ਨੇ ਰਿਹਾਅ

ਇਸਲਾਮਾਬਾਦ- ਜੇਲ੍ਹ &rsquoਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਖ਼ਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ਵਿੱਚ 11 ਜੂਨ ਨੂੰ ਜ਼ਮਾਨਤ ਮਿਲਣ ਦੀ ਸੰਭਾਵਨਾ ਹੈ। ਇਮਰਾਨ ਦੀ ਪਾਰਟੀ ਦੇ ਇੱਕ ਉੱਚ ਆਗੂ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ।ਇਸਲਾਮਾਬਾਦ ਹਾਈ ਕੋਰਟ ਨੇ 11 ਜੂਨ ਨੂੰ 190 ਮਿਲੀਅਨ ਪੌਂਡ ਅਲ-ਕਾਦਿਰ ਟਰੱਸਟ ਮਾਮਲੇ ਵਿੱਚ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕਰਨ ਦੀ ਅਪੀਲ ਵਾਲੀਆਂ ਪਟੀਸ਼ਨਾਂ &rsquoਤੇ ਸੁਣਵਾਈ ਕਰਨੀ ਹੈ। ਇਮਰਾਨ ਖ਼ਾਨ (72) ਅਗਸਤ 2023 ਤੋਂ ਕਈ ਮਾਮਲਿਆਂ ਵਿੱਚ ਅਡਿਆਲਾ ਜੇਲ੍ਹ ਵਿੱਚ ਬੰਦ ਹੈ।
ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੁਖੀ ਗੌਹਰ ਅਲੀ ਖਾਨ ਨੇ ਭਰੋਸਾ ਨਾਲ ਕਿਹਾ ਕਿ 11 ਜੂਨ ਪਾਰਟੀ ਦੇ ਬਾਨੀ ਅਤੇ ਉਨ੍ਹਾਂ ਦੀ ਪਤਨੀ ਦੋਵਾਂ ਲਈ ਇੱਕ ਮਹੱਤਵਪੂਰਨ ਦਿਨ ਹੋਣ ਜਾ ਰਿਹਾ ਹੈ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਉਸ ਦਿਨ ਜ਼ਮਾਨਤ ਮਿਲ ਜਾਵੇਗੀ।