image caption:

ਮੁੱਖ ਮੰਤਰੀ ਨੂੰ ਸ਼੍ੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋਭਦੀ ਨਹੀਂ: ਹਰਪ੍ਰੀਤ ਸਿੰਘ

ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਤਨਜ ਕੱਸਦਿਆਂ ਬਿਆਨ ਦੇਣਾ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ,&lsquoਸਾਡੇ ਆਪਸੀ ਵਿਚਾਰਕ ਮੱਤਭੇਦ ਹੋ ਸਕਦੇ ਹਨ। ਅਸੀਂ ਹਮੇਸ਼ਾ ਆਪਣੀਆਂ ਸੰਸਥਾਵਾਂ ਦੀ ਮਜ਼ਬੂਤੀ ਦੀ ਗੱਲ ਕਰਾਂਗੇ।&rsquo ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਦੀ ਘੱਟ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ, ਪ੍ਰੰਤੂ ਗਿਣਤੀ ਦੇ ਨਾਲ ਨਾਲ ਗੁਣਵੱਤਾ ਵੱਲ ਵੀ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 1947 ਤੋਂ ਬਾਅਦ ਦਿੱਲੀ ਦੀਆਂ ਸਰਕਾਰਾਂ ਨੇ ਪੰਜਾਬ ਵਿੱਚ ਅਜਿਹਾ ਮਾਹੌਲ ਸਿਰਜਿਆ ਜਿਸ ਨਾਲ ਹਿੰਦੂ-ਸਿੱਖ ਏਕਤਾ ਵਿੱਚ ਦਰਾੜ ਆਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਾਰੇ ਧੜਿਆਂ ਵਿੱਚ ਉਦੋਂ ਤੱਕ ਰਾਜਸੀ ਏਕਾ ਨਹੀਂ ਹੋ ਸਕਦਾ ਜਦੋਂ ਤੱਕ ਆਗੂ ਹਾਊਮੈ ਤੇ ਹੰਕਾਰ ਨਹੀਂ ਛੱਡਦੇ।