image caption:

ਮੁੰਬਈ ’ਚ ਦਸਤਾਵੇਜ਼ੀ ਦੀ ਰਿਲੀਜ਼ ਖਿਲਾਫ਼ ਮਾਨਸਾ ਕੋਰਟ ’ਚ ਬਲਕੌਰ ਸਿੰਘ ਵੱਲੋਂ ਪਟੀਸ਼ਨ ਦਾਖ਼ਲ

ਮਾਨਸਾ- ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤ &rsquoਤੇ ਬਣੀ ਦਸਤਾਵੇਜ਼ੀ ਦੀ ਸਕਰੀਨਿੰਗ &rsquoਤੇ ਰੋਕ ਲਾਉਣ ਦੀ ਮੰਗ ਕਰਦੀ ਇਕ ਪਟੀਸ਼ਨ ਅੱਜ ਮਾਨਸਾ ਕੋਰਟ ਵਿਚ ਦਾਖਲ ਕੀਤੀ ਗਈ ਹੈ। ਇਹ ਦਸਤਾਵੇਜ਼ੀ ਵਿਦੇਸ਼ੀ ਬਰਾਡਕਾਸਟਰ ਵੱਲੋਂ ਤਿਆਰ ਕੀਤੀ ਗਈ ਹੈ ਤੇ ਇਸ ਨੂੰ ਭਲਕੇ 11 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਜੁਹੂ ਮੁੰਬਈ ਵਿਚ ਰਿਲੀਜ਼ ਕੀਤਾ ਜਾਣਾ ਹੈ। ਪਰਿਵਾਰ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਬਲਕੌਰ ਸਿੰਘ ਨੇ ਸਾਰਾ ਕਾਨੂੰਨੀ ਅਮਲ ਮੁਕੰਮਲ ਕਰ ਲਿਆ ਹੈ ਤੇ ਉਨ੍ਹਾਂ ਵੱਲੋਂ ਦਸਤਾਵੇਜ਼ੀ ਦੀ ਸਕਰੀਨਿੰਗ ਰੁਕਵਾਉਣ ਲਈ ਕੋਰਟ ਤੋਂ ਫੌਰੀ ਰਾਹਤ ਦੀ ਮੰਗ ਕੀਤੀ ਹੈ।