ਭਾਰਤ ਦੀ ਆਬਾਦੀ 1.46 ਅਰਬ ਨੂੰ ਢੁਕੀ, ਜਣੇਪਾ ਦਰ ਘਟੀ: ਸੰਯੁਕਤ ਰਾਸ਼ਟਰ ਰਿਪੋਰਟ
ਹਾਲ ਹੀ ਵਿਚ ਆਈ ਸੰਯੁਕਤ ਰਾਸ਼ਟਰ ਜਨਸੰਖਿਆ ਰਿਪੋਰਟ ਦੇ ਅਨੁਸਾਰ ਭਾਰਤ ਦੀ ਆਬਾਦੀ 2025 ਵਿੱਚ 1.46 ਅਰਬ ਤੱਕ ਪਹੁੰਚਣ ਦਾ ਅਨੁਮਾਨ ਹੈ, ਜੋ ਕਿ ਦੁਨੀਆ ਵਿੱਚ ਸਭ ਤੋਂ ਵੱਧ ਹੈ। ਇਸ ਇਲਾਵਾ ਰਿਪੋਰਟ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਦੇਸ਼ ਦੀ ਕੁੱਲ ਜਣੇਪਾ ਦਰ ਅਸਲ ਵਿਚ ਬਦਲ ਦਰ (replacement rate) ਤੋਂ ਹੇਠਾਂ ਆ ਗਈ ਹੈ। UNFPA ਦੀ 2025 ਸਟੇਟ ਆਫ ਵਰਲਡ ਪਾਪੂਲੇਸ਼ਨ ਰਿਪੋਰਟ &lsquoਦ ਰੀਅਲ ਫਰਟੀਲਿਟੀ ਕ੍ਰਾਈਸਿਸ&rsquo ਉਂਝ ਘਟਦੀ ਜਣੇਪਾ ਦਰ ਦੀ ਥਾਂ ਅਧੂਰੇ ਜਣੇਪਾ ਟੀਚਿਆਂ ਨੂੰ ਸੰਬੋਧਿਤ ਹੋਣ ਦੀ ਲੋੜ &rsquoਤੇ ਜ਼ੋਰ ਦਿੰਦੀ ਹੈ।
ਇਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਲੱਖਾਂ ਲੋਕ ਆਪਣੇ ਔਲਾਦ ਪੈਦਾ ਕਰਨ ਸਬੰਧੀ ਟੀਚੇ ਹਾਸਲ ਕਰਨ ਦੇ ਯੋਗ ਨਹੀਂ ਹਨ।