image caption:

ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਹੋਇਆ ਕ੍ਰੈਸ਼, ਕਰੀਬ 242 ਯਾਤਰੀ ਜਹਾਜ਼ ‘ਚ ਸਨ ਸਵਾਰ

ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਅਸਮਾਨ ਵਿਚ ਧੂੰਏਂ ਦਾ ਗੁਬਾਰ ਦਿਖਾਈ ਦਿੱਤਾ।ਦੱਸਿਆ ਜਾ ਰਿਹਾ ਹੈ ਹਾਦਸਾ ਏਅਰਪੋਰਟ &rsquoਤੇ ਜਹਾਜ਼ ਦੇ ਟੇਕਆਫ਼ ਦੌਰਾਨ ਵਾਪਰਿਆ।

ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਜਹਾਜ਼ ਵਿਚ 242 ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਮੌਕੇ &rsquoਤੇ ਬਚਾਅ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ।