image caption:

ਪੰਜਾਬ ‘ਚ ਪੈਰ ਪਸਾਰਣ ਲੱਗਾ ਕੋਰੋਨਾ, ਸਰਕਾਰ ਨੇ ਜਾਰੀ ਕੀਤੀ ਅਡਵਾਇਜ਼ਰੀ, ਮਾਸਕ ਪਾਉਣ ਦੀ ਸਲਾਹ

ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਇਨ੍ਹਾਂ ਦੀ ਗਿਣਤੀ 35 ਤੋਂ ਵੱਧ ਹੋ ਗਈ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਇਸ ਸਬੰਧੀ ਇੱਕ ਅਡਵਾਇਜ਼ਰੀ ਜਾਰੀ ਕੀਤੀ ਹੈ।

ਸੂਬੇ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਹਨ। ਇੱਥੇ 23 ਨਵੇਂ ਕੇਸ ਸਾਹਮਣੇ ਆਏ ਹਨ। ਲੁਧਿਆਣਾ ਵਿੱਚ ਇਹ ਵਾਧਾ ਉਸ ਸਮੇਂ ਹੋਇਆ ਹੈ ਜਦੋਂ ਚੋਣਾਂ, ਭੀੜ-ਭੜੱਕੇ ਵਾਲੇ ਚੋਣ ਪ੍ਰਚਾਰ ਅਤੇ ਗਰਮੀਆਂ ਦੀਆਂ ਛੁੱਟੀਆਂ ਕਾਰਨ ਸੈਰ-ਸਪਾਟਾ ਸਥਾਨਾਂ ਵੱਲ ਜਾਣ ਕਾਰਨ ਰਾਜਨੀਤਿਕ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ।

ਲੁਧਿਆਣਾ ਤੋਂ ਦੋ ਕੋਵਿਡ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਇੱਕ 69 ਸਾਲਾ ਔਰਤ ਹੈ, ਜੋ ਪੀਜੀਆਈਐਮਈਆਰ ਚੰਡੀਗੜ੍ਹ ਵਿੱਚ ਇਲਾਜ ਅਧੀਨ ਸੀ ਅਤੇ ਦੂਜੀ 39 ਸਾਲਾ ਵਿਅਕਤੀ ਹੈ, ਜਿਸ ਦੀ ਮੌਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਵਿੱਚ ਹੋਈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਪਹਿਲਾਂ ਹੀ ਗੰਭੀਰ ਬੀਮਾਰੀਆਂ ਦੇ ਸ਼ਿਕਾਰ ਸਨ, ਜਿਸ ਕਾਰਨ ਇਨਫੈਕਸ਼ਨ ਘਾਤਕ ਸਾਬਤ ਹੋਈ। ਇਸ ਦੇ ਨਾਲ ਹੀ ਉਨ੍ਹਾਂ ਦੀ ਟ੍ਰੈਵਲ ਹਿਸਟਰੀ ਵੀ ਸੀ।