ਐੱਨਏਪੀਏ ਵੱਲੋਂ ਸਿੱਖਾਂ ਵਾਸਤੇ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਅਪੀਲ
ਉੱਤਰ ਅਮਰੀਕੀ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਭਾਰਤ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿੱਚ ਦਰਬਾਰ ਸਾਹਿਬ ਗੁਰਦੁਆਰੇ ਜਾ ਸਕਣ, ਜੋ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਹੈ।
ਚਾਹਲ ਨੇ ਕਿਹਾ ਕਿ ਪਾਕਿਸਤਾਨ ਨੇ ਲਾਂਘੇ ਦੇ ਆਪਣੇ ਹਿੱਸੇ ਨੂੰ ਖੁੱਲ੍ਹਾ ਰੱਖਿਆ ਹੈ। ਇਸ ਦੇ ਉਲਟ ਭਾਰਤ ਦੇ ਲਾਂਘੇ ਦਾ ਹਿੱਸਾ ਬੰਦ ਹੋਣ ਦੇ ਕਾਰਨ ਦੇਸ਼ ਦੇ ਲੱਖਾਂ ਸਿੱਖ ਨਿਰਾਸ਼ ਹਨ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਲਾਂਘਾ ਇੱਕ ਇਤਿਹਾਸਕ ਮੀਲ ਦਾ ਪੱਥਰ ਹੈ ਜੋ ਸ਼ਾਂਤੀ ਅਤੇ ਸਿੱਖਾਂ ਦੇ ਅਧਿਆਤਮਕ ਅਧਿਕਾਰਾਂ ਦਾ ਪ੍ਰਤੀਕ ਹੈ।