ਕਮਲ ਕੌਰ ਭਾਬੀ ਕਤਲ ਮਾਮਲਾ: ਦੋਸ਼ੀਆਂ ਨੂੰ 2 ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜਿਆ
ਸੋਸ਼ਲ ਮੀਡੀਆ ਤੇ ਮਕਬੂਲ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਦਾ ਬਠਿੰਡਾ ਪੁਲੀਸ ਨੇ ਦੋ ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਹੈ। ਦੋਵਾਂ ਮੁਲਜ਼ਮਾਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਸ਼ੁੱਕਰਵਾਰ ਸ਼ਾਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਠਿੰਡਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਅੱਜ ਕਿਹਾ ਕਿ ਪੁਲਿਸ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਜਿੱਥੇ ਪੁਲੀਸ ਵੱਲੋ ਮਹਿਰੋਂ ਦੀ ਭਾਲ ਕੀਤੀ ਜਾ ਰਹੀ ਹੈ ਉੱਥੇ ਹੀ ਉਸ ਨੇ ਸ਼ੁੱਕਰਵਾਰ ਨੂੰ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਸੀ ਅਤੇ ਹੋਰ ਸੋਸ਼ਲ ਮੀਡੀਆ &rsquoਤੇ ਪ੍ਰਭਾਵਕਾਂ ਨੂੰ ਅਸ਼ਲੀਲ ਸਮੱਗਰੀ ਪੋਸਟ ਕਰਨ ਵਿਰੁੱਧ ਚੇਤਾਵਨੀ ਦਿੱਤੀ ਸੀ। ਇਸ ਘਟਨਾ ਸਬੰਧੀ ਖਾਸ ਕਰਕੇ ਸਿੱਖ ਭਾਈਚਾਰੇ ਅਤੇ ਨਿਹੰਗ ਸਮੂਹਾਂ ਨੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਜਿੱਥੇ ਕੁਝ ਨਿਹੰਗਾਂ, ਸਿੱਖ ਸੰਗਠਨਾਂ ਅਤੇ ਪ੍ਰਭਾਵਕਾਂ ਨੇ ਅੰਮ੍ਰਿਤਪਾਲ ਦੇ ਸਮਰਥਨ ਵਿੱਚ ਗੱਲ ਕੀਤੀ ਹੈ, ਉੱਥੇ ਹੀ ਹੋਰਨਾਂ ਨੇ ਇਸ ਬੇਰਹਿਮ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਨੂੰ ਸਵੈ-ਨਿਆਂ(vigilantism) ਦੀ ਕਾਰਵਾਈ ਕਿਹਾ ਹੈ ਜਿਸ ਨੂੰ ਕਿਸੇ ਵੀ ਹਾਲਾਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇੱਥੋਂ ਤੱਕ ਕਿ ਸੋਸ਼ਲ ਮੀਡੀਆ ਉਪਭੋਗਤਾ ਵੀ ਮਿਲੇ-ਜੁਲੇ ਵਿਚਾਰ ਪ੍ਰਗਟ ਕਰ ਰਹੇ ਹਨ।