image caption:

ਕਮਲ ਕੌਰ ਭਾਬੀ ਕਤਲ ਮਾਮਲਾ, ਅਦਾਲਤ ਨੇ ਦੋਵੇਂ ਦੋਸ਼ੀਆਂ ਨੂੰ ਜੁਡੀਸ਼ੀਅਲ ਕਸਟਡੀ ‘ਚ ਭੇਜਿਆ ਜੇਲ੍ਹ

ਇੰਸਟਾਗ੍ਰਾਮ ਇਨਫਲੂਐਂਸਰ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਕਤਲ ਦੇ ਦੋਵੇਂ ਮੁਲਜ਼ਮਾਂ, ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਬੁੱਧਵਾਰ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਕਸਟਡੀਵਿਚ ਬਠਿੰਡਾ ਜੇਲ੍ਹ ਭੇਜ ਦਿੱਤਾ। ਮੁਲਜ਼ਮ ਪਿਛਲੇ ਪੰਜ ਦਿਨਾਂ ਤੋਂ ਪੁਲਿਸ ਰਿਮਾਂਡ &lsquoਤੇ ਸਨ।

ਦੋਵੇਂ ਮੁਲਜ਼ਮਾਂ ਨੇ ਪੁਲਿਸ ਰਿਮਾਂਡ ਦੇ ਪਹਿਲੇ ਦੋ ਦਿਨਾਂ ਦੌਰਾਨ ਖੁਲਾਸਾ ਕੀਤਾ ਸੀ ਕਿ ਕਤਲ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋ ਉਨ੍ਹਾਂ ਦੇ ਨਾਲ ਸੀ, ਜੋ ਕਤਲ ਤੋਂ ਬਾਅਦ ਬਠਿੰਡਾ ਤੋਂ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਯੂਏਈ ਭੱਜ ਗਿਆ। ਪੰਜਾਬ ਪੁਲਿਸ ਹੁਣ ਅੰਮ੍ਰਿਤਪਾਲ ਨੂੰ ਯੂਏਈ ਵਿੱਚ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ।