ਮਜੀਠੀਆ ਵੱਲੋਂ ਇਤਰਾਜ਼ਯੋਗ ਫੋਟੋ ਪੋਸਟ, 'ਸੈਲਫੀ ਸਕੈਂਡਲ' ਦੇ ਪਰਦਾਫ਼ਾਸ ਦਾ ਦਾਅਵਾ
ਪੰਜਾਬ ਦੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿੱਚੋਂ ਤਿੰਨ ਇਤਰਾਜ਼ਯੋਗ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਤਸਵੀਰਾਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀਆਂ ਹਨ। ਮਜੀਠੀਆ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ ਹੀ ਇਸ ਮਾਮਲੇ ਦੀ ਵੀਡੀਓ ਵੀ ਜਾਰੀ ਕਰਨਗੇ। ਉਨ੍ਹਾਂ ਨੇ ਇਸ ਮਾਮਲੇ ਨੂੰ 'ਸੈਲਫੀ ਸਕੈਂਡਲ' ਦਾ ਨਾਮ ਦਿੱਤਾ।