image caption:

ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ

 ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਹੁਣ ਪੁਲਿਸ ਨੇ ਦੂਜੀ ਗ੍ਰਿਫ਼ਤਾਰੀ ਕੀਤੀ ਹੈ। ਲੁਧਿਆਣਾ ਦੇ ਢਿੱਲੋਂ ਨਗਰ ਵਾਸੀ ਜਸਪ੍ਰੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਪਟਿਆਲਾ ਵਾਸੀ ਰਮਨਦੀਪ ਸਿੰਘ ਨੂੰ ਵੀ ਪੁਲਿਸ ਰਿਮਾਂਡ &lsquoਤੇ ਲਿਆ ਜਾ ਚੁੱਕਾ ਹੈ।

ਇਨਫਲੂਐਂਸਰ ਦੀ ਸ਼ਿਕਾਇਤ &lsquoਤੇ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਪੁਲਿਸ ਵੱਲੋਂ ਸਾਰੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਜਾਂਚ ਨੂੰ ਹੋਰ ਵੀ ਗੰਭੀਰਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ।