image caption:

ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਕੀਤੀ

 ਵਾਸ਼ਿੰਗਟਨ- ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ ਲੋੜ ਹੋਵੇਗੀ। ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ &rsquoਤੇ ਨਜ਼ਰ ਰੱਖਣਗੇ ਜਿਨ੍ਹਾਂ ਨੂੰ ਸੰਯੁਕਤ ਰਾਜ, ਸਰਕਾਰ, ਸੱਭਿਆਚਾਰ, ਸੰਸਥਾਵਾਂ ਜਾਂ ਬੁਨਿਆਦੀ ਸਿਧਾਂਤਾਂ ਪ੍ਰਤੀ ਪ੍ਰਤੀਕੂਲ ਮੰਨਿਆ ਜਾ ਸਕਦਾ ਹੈ।

ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਨੋਟਿਸ ਵਿੱਚ ਵਿਭਾਗ ਨੇ ਕਿਹਾ ਕਿ ਉਸ ਨੇ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਨਵੇਂ ਬਿਨੈਕਾਰ ਜੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਪਬਲਿਕ ਕਰਨ ਅਤੇ ਉਨ੍ਹਾਂ ਦੀ ਸਮੀਖਿਆ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾ ਸਕਦਾ ਹੈ।