ਅਮਰੀਕਾ ਵਿਚ ਇੰਮੀਗ੍ਰੇਸ਼ਨ ਛਾਪਿਆਂ ਦੌਰਾਨ ਸੈਂਕੜੇ ਗ੍ਰਿਫ਼ਤਾਰ
 ਵਾਸ਼ਿੰਗਟਨ : ਅਮਰੀਕਾ ਵਿਚ ਤਾਜ਼ਾ ਇੰਮੀਗ੍ਰੇਸ਼ਨ ਛਾਪਿਆਂ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਪ੍ਰਵਾਸੀਆਂ ਨੂੰ ਕਾਬੂ ਕੀਤੇ ਜਾਣ ਦੀ ਰਿਪੋਰਟ ਹੈ। ਆਈਸ ਵੱਲੋਂ ਲੂਈਜ਼ਿਆਨਾ ਦੇ ਡੈਲਟਾ ਡਾਊਨਜ਼ ਰੇਸਟਰੈਕ, ਹੋਟਲ ਅਤੇ ਕੈਸੀਨੋ ਵਿਖੇ ਕੀਤੀ ਗਈ ਕਾਰਵਾਈ ਦੌਰਾਨ ਘੱਟੋ ਘੱਟ 84 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਿਊ ਓਰਲੀਨਜ਼ ਵਿਖੇ ਅਮਰੀਕਾ ਦੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਦੇ ਡਾਇਰੈਕਟਰ ਸਟੀਵਨ ਸਟੈਵੀਨੋਹਾ ਨੇ ਦੱਸਿਆ ਕਿ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਰੁਜ਼ਗਾਰ ਦੇਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਇਹ ਕਾਰਵਾਈ ਕੀਤੀ ਗਈ। ਅਮਰੀਕਾ ਦੇ ਅਰਥਚਾਰੇ ਨੂੰ ਢਾਹ ਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ ਜੋ ਸਥਾਨਕ ਕਾਮਿਆਂ ਦੀ ਬਜਾਏ ਸਸਤੀਆਂ ਦਰਾਂ &rsquoਤੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਕੰਮ ਦਿੰਦੇ ਹਨ।