ਪੰਜਾਬ ਵਿਚ ਇਕ ਹੋਰ ਬਾਬਾ ਕਰ ਗਿਆ ਕਾਰਾ-ਅਸ਼ਲੀਲ ਵੀਡੀਓ ਵਾਇਰਲ
ਮੁੱਲਾਂਪੁਰ ਦੇ ਤਲਵੰਡੀ ਧਾਮ ਦੇ ਸਵਾਮੀ ਸ਼ੰਕਰਾਨੰਦ ਦੀ ਇੱਕ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਚਾਰ ਚੁਫੇਰਿਓਂ ਘਿਰ ਚੁੱਕਾ ਹੈ। ਥਾਣਾ ਦਾਖਾ ਵਿਖੇ ਉਸਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ &rsquoਚ ਐੱਫਆਈਆਰ ਦਰਜ ਕੀਤੀ ਗਈ ਹੈ। ਅਦਾਲਤ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ, ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਕਈ ਠਿਕਾਣਿਆਂ &rsquoਤੇ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।
ਸ਼ੰਕਰਾਨੰਦ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕੇ ਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ &rsquoਚ ਸੜਕਾਂ &rsquoਤੇ ਉਤਰੇ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਲੋਕਾਂ ਨੇ ਡੀਸੀ ਲੁਧਿਆਣਾ ਨੂੰ ਮਿਲ ਕੇ ਸਵਾਮੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।