image caption:

ਮਾਨ ਵੱਲੋਂ ‘ਪੰਜਾਬ ਜਲ ਯੋਜਨਾ’ ਨੂੰ ਹਰੀ ਝੰਡੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਦੀ ਬੂੰਦ-ਬੂੰਦ ਬਚਾਉਣ ਲਈ ਅੱਜ &lsquoਪੰਜਾਬ ਜਲ ਯੋਜਨਾ&rsquo ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਯੋਜਨਾ 14 ਨੁਕਾਤੀ ਐਕਸ਼ਨ ਪਲਾਨ &rsquoਤੇ ਅਧਾਰਿਤ ਹੈ। ਮੁੱਖ ਮੰਤਰੀ ਨੇ ਸਾਂਝੀ ਸੂਬਾਈ ਜਲ ਯੋਜਨਾ ਬਾਰੇ ਮੀਟਿੰਗ &rsquoਚ ਇਸ ਨਵੀਂ ਯੋਜਨਾ ਦੇ ਤਕਨੀਕੀ ਪਹਿਲੂਆਂ &rsquoਤੇ ਚਰਚਾ ਕੀਤੀ। ਯੋਜਨਾ ਦਾ ਮੁੱਖ ਮਕਸਦ ਜ਼ਮੀਨੀ ਪਾਣੀ ਬਚਾਉਣਾ, ਨਹਿਰੀ ਪਾਣੀ ਦੀ ਵਰਤੋਂ ਵਧਾਉਣਾ ਅਤੇ ਪਾਣੀ ਦੇ ਭੰਡਾਰਨ ਲਈ ਯੋਗ ਪ੍ਰਬੰਧ ਕਰਨਾ ਹੈ। ਮੁੱਖ ਮੰਤਰੀ ਨੇ ਜ਼ਮੀਨੀ ਪਾਣੀ ਦੇ ਪੱਧਰ &rsquoਚ ਸਾਲਾਨਾ ਔਸਤਨ 0.7 ਮੀਟਰ ਦੀ ਗਿਰਾਵਟ &rsquoਤੇ ਫ਼ਿਕਰ ਜ਼ਾਹਿਰ ਕਰਦਿਆਂ ਕਿਹਾ ਕਿ ਸਿੰਜਾਈ ਤਕਨੀਕਾਂ ਵਿੱਚ ਸੁਧਾਰ ਸਮੇਂ ਦੀ ਲੋੜ ਹੈ ਅਤੇ ਮਸਨੂਈ ਤੌਰ ਉੱਤੇ ਧਰਤੀ ਹੇਠ ਪਾਣੀ ਜੀਰਣ ਵਿੱਚ ਵਾਧੇ ਰਾਹੀਂ ਇਸ ਮੰਤਵ ਦੀ ਪੂਰਤੀ ਕੀਤੀ ਜਾ ਸਕਦੀ ਹੈ। ਮੀਟਿੰਗ &rsquoਚ ਬੰਦ ਪਏ 63 ਹਜ਼ਾਰ ਕਿਲੋਮੀਟਰ ਰਜਵਾਹਿਆਂ ਅਤੇ 79 ਨਹਿਰਾਂ ਦੀ ਸੁਰਜੀਤੀ ਵੀ ਚਰਚਾ ਦਾ ਹਿੱਸਾ ਰਹੀ। ਨਵੀਂ ਯੋਜਨਾ ਤਹਿਤ ਕਰੀਬ 15,79,379 ਹੈਕਟੇਅਰ ਰਕਬੇ ਨੂੰ ਸਿੰਜਾਈ ਦੀਆਂ ਨਵੀਆਂ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਤੁਪਕਾ ਸਿੰਜਾਈ, ਸਪਰਿੰਕਲਰ ਸਿੰਜਾਈ ਅਤੇ ਹੋਰ ਮੰਤਵਾਂ ਅਧੀਨ ਲਿਆਉਣ ਦਾ ਟੀਚਾ ਹੈ। ਜਲ ਯੋਜਨਾ ਤਹਿਤ ਵਾਧੂ ਨਹਿਰੀ ਪਾਣੀ ਨੂੰ ਰਜਵਾਹਿਆਂ ਅਤੇ ਨਹਿਰਾਂ ਲਾਗਲੇ ਛੱਪੜਾਂ ਵਿੱਚ ਪਾਏ ਜਾਣ ਦੀ ਯੋਜਨਾ ਹੈ ਅਤੇ ਇਨ੍ਹਾਂ ਛੱਪੜਾਂ ਦਾ ਪਾਣੀ ਲਿਫ਼ਟ ਸਿੰਜਾਈ ਪ੍ਰਣਾਲੀ ਰਾਹੀਂ ਖੇਤਾਂ ਵਿੱਚ ਲਿਜਾਇਆ ਜਾਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮ ਤੇ ਨਵੇਂ ਤਲਾਬਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਸਵੈ-ਟਿਕਾਊ ਵਾਟਰ ਈਕੋ-ਸਿਸਟਮ ਵਿਕਸਤ ਕਰਨ ਲਈ ਵਾਟਰ ਯੂਜ਼ਰ ਐਸੋਸੀਏਸ਼ਨਾਂ ਦਾ ਗਠਨ ਕਰ ਕੇ ਭਾਗੀਦਾਰੀ ਸਿੰਜਾਈ ਪ੍ਰਬੰਧਨ ਦੀ ਵਕਾਲਤ ਕੀਤੀ। ਨਹਿਰੀ ਪਾਣੀ ਉਦਯੋਗਾਂ ਨੂੰ ਵੀ ਸਪਲਾਈ ਕੀਤਾ ਜਾਣਾ ਹੈ।