image caption:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਨੂੰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਜੂਨ ਨੂੰ ਹੋਣਗੀਆਂ। ਇਹ ਜਾਣਕਾਰੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਤੀ। ਉਨ੍ਹਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ &rsquoਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡਾਇਰੈਕਟਰ ਗੁਰਦੁਆਰਾ ਚੋਣਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਪੱਤਰ ਭੇਜਿਆ ਗਿਆ ਹੈ।

ਕਾਲਕਾ ਨੇ ਕਿਹਾ ਕਿ ਚੋਣਾਂ ਜਮਹੂਰੀ ਅਤੇ ਸ਼ਾਂਤੀਪੂਰਕ ਢੰਗ ਨਾਲ ਹੋਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੱਲੋਂ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਸ ਦਾ ਉਚਿਤ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, &lsquo&lsquoਸਾਡੀ ਪਾਰਟੀ ਆਉਂਦੇ ਸਮੇਂ ਵਿੱਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕਰੇਗੀ।&rsquo&rsquo

ਉਨ੍ਹਾਂ SGPC ਚੋਣਾਂ ਨਾਲ ਤੁਲਨਾ ਕਰਦਿਆਂ ਕਿਹਾ ਕਿ ਜਿਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਿਫਾਫਾ ਦੇ ਕੇ ਪ੍ਰਧਾਨ ਦਾ ਨਾਮ ਐਲਾਨ ਕਰਦੇ ਹਨ, ਇਸ ਦੇ ਉਲਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਭ ਤੋਂ ਨੌਜਵਾਨ ਮੈਂਬਰ ਵੱਲੋਂ ਅਹੁਦੇਦਾਰਾਂ ਦੇ ਨਾਮ ਪ੍ਰਸਤਾਵਿਤ ਕੀਤੇ ਜਾਣਗੇ। ਉਨ੍ਹਾਂ ਨੂੰ ਦੂਜੇ ਮੈਂਬਰ ਵੱਲੋਂ ਸਮਰਥਨ ਮਿਲੇਗਾ ਅਤੇ ਫਿਰ ਜਨਰਲ ਹਾਊਸ ਵੱਲੋਂ ਚੋਣ ਕੀਤੀ ਜਾਵੇਗੀ। ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰਾਂ ਦੇ ਨਾਲ ਨਾਲ ਇੱਕ ਕਾਰਜਕਾਰੀ ਕਮੇਟੀ ਦੀ ਵੀ ਚੋਣ ਹੋਵੇਗੀ।